ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਵਿੱਚ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਪਰ ਅੱਜ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋ ਜਾਵੇਗਾ। ਭਾਵੇਂ ਪੂਰੇ ਸੀਜ਼ਨ ਦੌਰਾਨ ਮੌਨਸੂਨ ਸੁਸਤ ਰਿਹਾ ਹੈ, ਪਰ ਪਿਛਲੇ ਹਫ਼ਤੇ ਤੋਂ ਸੂਬੇ ਵਿੱਚ ਚੰਗੀ ਬਾਰਿਸ਼ ਹੋਈ ਹੈ।
ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਰੁਨਗਰ ਅਤੇ ਐਸਏਐਸ ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੀ ਸ਼ਾਮ ਤੱਕ SBS ਨਗਰ ਵਿੱਚ 12 ਮਿਲੀਮੀਟਰ, ਰੋਪੜ ਵਿੱਚ 9, ਮੋਗਾ ਵਿੱਚ 3.5 ਅਤੇ ਅੰਮ੍ਰਿਤਸਰ ਵਿੱਚ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਪੰਜਾਬ ਵਿੱਚ 22 ਤੋਂ 28 ਅਗਸਤ ਤੱਕ 33.2 ਮਿਲੀਮੀਟਰ ਬਾਰਿਸ਼ ਹੋਈ, ਜੋ ਕਿ ਆਮ ਨਾਲੋਂ 18 ਫੀਸਦੀ ਵੱਧ ਹੈ। ਜਦੋਂ ਕਿ 1 ਜੂਨ ਤੋਂ 28 ਅਗਸਤ ਤੱਕ ਦੇ ਪੂਰੇ ਸੀਜ਼ਨ ਦੌਰਾਨ ਪੰਜਾਬ ਵਿੱਚ ਸਿਰਫ਼ 250.1 ਮਿਲੀਮੀਟਰ ਮੀਂਹ ਹੀ ਪਿਆ ਹੈ, ਜੋ ਕਿ ਆਮ ਨਾਲੋਂ 29 ਫ਼ੀਸਦੀ ਘੱਟ ਹੈ। ਇਹ ਪੂਰੇ ਸੀਜ਼ਨ ਦੀ ਸਭ ਤੋਂ ਘੱਟ ਬਾਰਿਸ਼ ਹੈ। ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਜਦਕਿ ਰੂਪਨਗਰ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ
ਅੰਮ੍ਰਿਤਸਰ ‘ਚ ਬੁੱਧਵਾਰ ਸ਼ਾਮ ਨੂੰ ਤਾਪਮਾਨ 32.4 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲਵਾਈ ਰਹੇਗੀ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ‘ਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.9 ਡਿਗਰੀ ਦਰਜ ਕੀਤਾ ਗਿਆ। ਹਲਕੀ ਬੱਦਲਵਾਈ ਰਹੇਗੀ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।
ਲੁਧਿਆਣਾ ਦੀ ਗੱਲ ਕਰੀਏ ‘ਤਾਂ ਕੱਲ੍ਹ ਸ਼ਾਮ ਨੂੰ ਤਾਪਮਾਨ 33.8 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੀ ਬੱਦਲਵਾਈ ਰਹੇਗੀ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ। ਪਟਿਆਲਾ ‘ਚ ਵੀ ਕੱਲ੍ਹ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਹੋਣਗੇ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: