ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ । ਇਸ ਦੇ ਨਾਲ ਹੀ ਮੌਸਮ ਵੀ ਬਦਲ ਜਾਵੇਗਾ । ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦੋ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਅੱਜ (ਐਤਵਾਰ) ਲਈ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਅੰਸ਼ਕ ਤੌਰ ‘ਤੇ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਆਮ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.1 ਡਿਗਰੀ ਦਰਜ ਕੀਤਾ ਗਿਆ ਹੈ।
ਬੇਸ਼ੱਕ ਮੌਸਮ ਅਜੇ ਵੀ ਗਰਮ ਅਤੇ ਨਮੀ ਵਾਲਾ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਇਸ ਸਾਲ 2013 ਅਤੇ 2019 ਤੋਂ ਬਾਅਦ ਅਗਸਤ ਮਹੀਨੇ ਵਿੱਚ ਚੰਗੀ ਬਾਰਿਸ਼ ਹੋਈ ਹੈ। ਅਗਸਤ ਮਹੀਨੇ ਵਿੱਚ 156.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਇਸ ਸੀਜ਼ਨ ਦੌਰਾਨ ਹੋਈ ਬਾਰਿਸ਼ ਨਾਲੋਂ 7 ਮਿਲੀਮੀਟਰ ਵੱਧ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਅਗਸਤ ਮਹੀਨੇ ਵਿੱਚ 351.6 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਇਸ ਸੀਜ਼ਨ ਦੌਰਾਨ ਹੋਈ ਬਾਰਿਸ਼ ਨਾਲੋਂ 23 ਮਿਲੀਮੀਟਰ ਵੱਧ ਹੈ।
ਇਹ ਵੀ ਪੜ੍ਹੋ: ਹਰਿਆਣਾ ‘ਚ ਵੋਟਿੰਗ ਦੀ ਤਰੀਕ ਬਦਲੀ, ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ, 8 ਨੂੰ ਆਉਣਗੇ ਨਤੀਜੇ
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਭਾਵੇਂ ਸਤੰਬਰ ਵਿੱਚ ਦੇਸ਼ ਭਰ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਵੇਗੀ, ਪਰ ਉੱਤਰੀ ਬਿਹਾਰ, ਉੱਤਰੀ ਪੱਛਮੀ ਉੱਤਰ ਪ੍ਰਦੇਸ਼, ਉੱਤਰ ਪੂਰਬੀ ਭਾਰਤ ਦੇ ਕਈ ਹਿੱਸਿਆਂ, ਉੱਤਰੀ ਪੱਛਮੀ ਭਾਰਤ ਵਰਗੇ ਕੁਝ ਖਾਸ ਹਿੱਸਿਆਂ ਵਿੱਚ ਆਮ ਨਾਲੋਂ ਘੱਟ ਬਾਰਿਸ਼ ਹੋਵੇਗੀ ਅਤੇ ਦੱਖਣੀ ਭਾਰਤ ਦੀ ਸੰਭਾਵਨਾ ਹੈ। ਕਾਬਿਲੇਗੌਰ ਹੈ ਕਿ ਅਪ੍ਰੈਲ ਦੇ ਅੱਧ ਵਿਚ ਕੀਤੀ ਗਈ ਭਵਿੱਖਬਾਣੀ ਮੁਤਾਬਕ ਜੂਨ ਤੋਂ ਸਤੰਬਰ ਤੱਕ ਦੇਸ਼ ਵਿਚ ਆਮ ਨਾਲੋਂ ਜ਼ਿਆਦਾ ਬਾਰਿਸ਼ ਹੋਣੀ ਸੀ। ਸਾਉਣੀ ਦੀਆਂ ਫਸਲਾਂ ਨੂੰ ਅਗਸਤ ਵਿੱਚ ਹੋਈ ਚੰਗੀ ਬਾਰਿਸ਼ ਦਾ ਫਾਇਦਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: