ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋਣ ਲੱਗਿਆ ਹੈ। ਇਸ ਮਹੀਨੇ ਦੇ ਅੰਤ ਤੱਕ ਮਾਨਸੂਨ ਦੀ ਵਾਪਸੀ ਹੋ ਜਾਵੇਗਾ। ਪਰ ਲੋਕਾਂ ਨੂੰ 15 ਸਤੰਬਰ ਤੱਕ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਹਰਿਆਣਾ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਬੀਤੇ 24 ਘੰਟਿਆਂ ਵਿੱਚ ਮੀਂਹ ਪਿਆ। ਪਠਾਨਕੋਟ ਵਿੱਚ ਤਾਪਮਾਨ ਵਿੱਚ ਔਸਤਨ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ।
ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ । ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਅੱਜ ਹਲਕੀ ਬਾਰਿਸ਼ ਹੋ ਸਕਦੀ ਹੈ । IMD ਅਨੁਸਾਰ ਆਉਣ ਵਾਲੇ 7 ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਿਰਫ ਪਾਕੇਟ ਰੇਨ ਹੀ ਦੇਖਣ ਨੂੰ ਮਿਲੇਗੀ । ਪਰ ਤਾਪਮਾਨ ਵਿੱਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ । ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।
ਇਹ ਵੀ ਪੜ੍ਹੋ: ਪੈਰਾਲੰਪਿਕ ‘ਚ ਹਰਵਿੰਦਰ ਸਿੰਘ ਨੇ ਰਚਿਆ ਇਤਿਹਾਸ, ਤੀਰਅੰਦਾਜ਼ੀ ‘ਚ ਭਾਰਤ ਨੂੰ ਦਿਵਾਇਆ ਪਹਿਲਾ ਸੋਨ ਤਗਮਾ
ਦੱਸ ਦੇਈਏ ਕਿ ਉੱਤਰੀ ਭਾਰਤ ਵਿੱਚ IMD ਨੇ ਹਿਮਾਚਲ ਸਣੇ ਪੰਜਾਬ ਅਤੇ ਚੰਡੀਗੜ੍ਹ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੈ । ਇੱਥੇ ਆਮ ਨਾਲੋਂ ਬਹੁਤ ਘੱਟ ਬਾਰਿਸ਼ ਹੋਈ ਹੈ । ਮੌਸਮ ਵਿਭਾਗ ਅਨੁਸਾਰ 1 ਜੂਨ ਤੋਂ 4 ਸਤੰਬਰ ਤੱਕ ਹਿਮਾਚਲ ਪ੍ਰਦੇਸ਼ ਵਿੱਚ 20 ਫੀਸਦੀ ਜਦੋਂ ਕਿ ਚੰਡੀਗੜ੍ਹ ਅਤੇ ਪੰਜਾਬ ਵਿੱਚ 22 ਫੀਸਦੀ ਘੱਟ ਮੀਂਹ ਦੇਖਣ ਨੂੰ ਮਿਲਿਆ। ਪੰਜਾਬ ਵਿੱਚ ਇਸ ਸੀਜ਼ਨ ਦੀ ਸਭ ਤੋਂ ਘੱਟ ਬਾਰਿਸ਼ ਮੋਹਲਾਈ ਵਿੱਚ ਦੇਖਣ ਨੂੰ ਮਿਲੀ। ਇੱਥੇ ਆਮ ਤੌਰ ‘ਤੇ 496.6 ਮਿਮੀ. ਬਾਰਿਸ਼ ਹੁੰਦੀ ਸੀ, ਪਰ ਇਸ ਸੀਜ਼ਨ ਇੱਥੇ ਸਿਰਫ਼ 209.2 ਮਿਮੀ. ਹੀ ਮੀਂਹ ਪਿਆ ਜੋ 58 ਫੀਸਦੀ ਘੱਟ ਹੈ। ਇਸੇ ਤਰ੍ਹਾਂ ਬਠਿੰਡਾ ਵਿੱਚ ਆਮ ਤੌਰ ‘ਤੇ 239.3 ਮਿਮੀ. ਬਾਰਿਸ਼ ਹੁੰਦੀ ਸੀ, ਪਰ ਇਸ ਸੀਜ਼ਨ ਇੱਥੇ ਸਿਰਫ਼ 103.3 ਫ਼ੀਸਦੀ ਹੀ ਮੀਂਹ ਪਿਆ।
ਵੀਡੀਓ ਲਈ ਕਲਿੱਕ ਕਰੋ -: