ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਦਿਨਾਂ ਬਾਅਦ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ । ਕਈ ਜ਼ਿਲ੍ਹਿਆਂ ਵਿੱਚ ਮੀਂਹ ਹੋਣ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ । ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ । ਮੌਸਮ ਵਿਭਾਗ ਅਨੁਸਾਰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ ਵਿੱਚ ਇਹ ਆਮ ਦੇ ਕਰੀਬ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.9 ਡਿਗਰੀ ਦਰਜ ਕੀਤਾ ਗਿਆ । ਮੌਸਮ ਵਿਭਾਗ ਨੇ ਅੱਜ ਕਿਸੇ ਵੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਹੈ, ਪਰ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 14 ਸਤੰਬਰ ਤੱਕ ਮੀਂਹ ਦਾ ਅਲਰਟ ਨਹੀਂ ਹੈ। ਹਾਲਾਂਕਿ ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ 1.3 ਮਿਮੀ., ਲੁਧਿਆਣਾ ਵਿੱਚ 0.4 ਮਿਮੀ., ਪਠਾਨਕੋਟ ਵਿੱਚ 8.0 ਮਿਮੀ., ਫਤਿਹਗੜ੍ਹ ਸਾਹਿਬ ਵਿੱਚ 10.0 ਮਿਮੀ., ਮੋਗਾ ਵਿੱਚ 1.0 ਮਿਮੀ. ਅਤੇ ਰੋਪੜ ਵਿੱਚ 0.5 ਮਿਮੀ. ਮੀਂਹ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਅਮਰੀਕਾ ‘ਚ ਵੱਡੀ ਵਾਰਦਾਤ, ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਦੱਸ ਦੇਈਏ ਕਿ ਸੂਬੇ ਵਿੱਚ 1 ਸਤੰਬਰ ਤੋਂ 10 ਸਤੰਬਰ ਤੱਕ 29.1 ਮਿਲੀਮੀਟਰ ਬਾਰਿਸ਼ ਹੋਈ । ਜੋ ਇਸ ਸੀਜ਼ਨ ਦੌਰਾਨ ਹੋਈ ਬਾਰਿਸ਼ ਨਾਲੋਂ 25% ਘੱਟ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਇਹ ਮਲੇਰੀਆ ਲਈ ਆਦਰਸ਼ ਸੀਜ਼ਨ ਹੈ। ਅਜਿਹੇ ਵਿੱਚ ਚੌਕਸ ਰਹਿਣ ਦੀ ਲੋੜ ਹੈ।
ਵੀਡੀਓ ਲਈ ਕਲਿੱਕ ਕਰੋ -: