ਪੰਜਾਬ ਵਿੱਚ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਰਾਤ ਤੋਂ ਹੀ ਕਈ ਇਲਾਕਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਿਸ ਕਾਰਨ ਠੰਢ ਹੋਰ ਵੱਧ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਫਰੀਦਕੋਟ ਵਿੱਚ ਸਭ ਤੋਂ ਵੱਧ 10.0 ਮਿਲੀਮੀਟਰ ਮੀਂਹ ਪਿਆ ਹੈ। ਫਾਜ਼ਿਲਕਾ ਵਿੱਚ 6.0 ਮਿਲੀਮੀਟਰ ਅਤੇ ਫ਼ਿਰੋਜ਼ਪੁਰ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਕੁਝ ਥਾਵਾਂ ’ਤੇ ਸੰਘਣੀ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਅੱਜ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਜ਼ਿਆਦਾਤਰ ਥਾਵਾਂ ‘ਤੇ ਵੱਧ ਤੋਂ ਵੱਧ ਤਾਪਮਾਨ 11.7 ਡਿਗਰੀ ਤੋਂ 19.4 ਡਿਗਰੀ ਦੇ ਵਿਚਕਾਰ ਰਿਹਾ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 19.4 ਡਿਗਰੀ ਦਰਜ ਕੀਤਾ ਗਿਆ। ਜਦਕਿ ਚੰਡੀਗੜ੍ਹ ਦਾ ਤਾਪਮਾਨ 18.9 ਡਿਗਰੀ ਰਿਹਾ। ਹਾਲਾਂਕਿ ਸ਼ਨੀਵਾਰ ਨੂੰ ਗੁਰਦਾਸਪੁਰ ‘ਚ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਤੇ ਬ.ਦਮਾ/ਸ਼ਾਂ ਵਿਚਾਲੇ ਮੁ.ਠਭੇ.ੜ, ਫਿਰੌਤੀ ਮੰਗਣ ਵਾਲੇ 3 ਬ/ਦਮਾ.ਸ਼ ਗ੍ਰਿਫ਼ਤਾਰ
ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ ਸੀਤ ਲਹਿਰ, ਠੰਡ ਦੇ ਦਿਨ ਅਤੇ ਧੁੰਦ ਵਰਗੇ ਹਾਲਾਤ ਬਣ ਰਹੇ ਹਨ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਸ਼ਾਮਲ ਹਨ।
ਜਦਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ 16 ਜਨਵਰੀ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਜਦੋਂ ਕਿ 13 ਤੋਂ ਬਾਅਦ ਮੀਂਹ ਦਾ ਕੋਈ ਅਲਰਟ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: