ਪੰਜਾਬ ਵਿੱਚ ‘ਚ ਧੁੰਦ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਵੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਦੋ ਦਿਨ ਸੂਬੇ ਵਿੱਚ ਚੰਗੀ ਧੁੱਪ ਨਿਕਲੀ, ਜਿਸ ਤੋਂ ਬਾਅਦ ਤਾਪਮਾਨ ਵਿੱਚ 3.3 ਡਿਗਰੀ ਦਾ ਵਾਧਾ ਦੇਖਿਆ ਗਿਆ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਰਾਤ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੰਘਣੀ ਧੁੰਦ ਨੂੰ ਲੈ ਕੇ ਚੰਡੀਗੜ੍ਹ ‘ਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੋਹੜੀ ‘ਤੇ ਪਤੰਗਾਂ ਉਡਦੀਆਂ ਵੇਖ ਰਹੀ ਬੱਚੀ ਦੇ ਸਿਰ ‘ਚ ਲੱਗੀ ਗੋ/ਲੀ, ਮਾਂ ਦੇ ਉੱਡੇ ਹੋ.ਸ਼
ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.3 ਡਿਗਰੀ ਦਰਜ ਕੀਤਾ ਗਿਆ। ਅੱਜ ਲੁਧਿਆਣਾ ਵਿੱਚ 8.8 ਡਿਗਰੀ, ਪਟਿਆਲਾ ਵਿੱਚ 7.6 ਡਿਗਰੀ, ਪਠਾਨਕੋਟ ਵਿੱਚ 5.6 ਡਿਗਰੀ, ਬਠਿੰਡਾ ਵਿੱਚ 6.8 ਡਿਗਰੀ, ਫਰੀਦਕੋਟ ਵਿੱਚ 5.3 ਡਿਗਰੀ, ਗੁਰਦਾਸਪੁਰ ਵਿੱਚ 6.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: