ਭਿਆਨਕ ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਐਤਵਾਰ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਤੇ ਗਰਜ ਨਾਲ ਹਲਕੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਉੱਥੇ ਹੀ ਸੋਮਵਾਰ ਤੇ ਮੰਗਲਵਾਰ ਦੇ ਲਈ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 24 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਐਤਵਾਰ ਅੱਧੀ ਰਾਤ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕਈ ਜ਼ਿਲ੍ਹਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਕਰਨ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿੱਚ ਗੜ੍ਹੇਮਾਰੀ ਹੋਣ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਹੈ ਕਿ ਮੌਸਮ ਦੇ ਪੂਰੀ ਤਰ੍ਹਾਂ ਸਾਫ਼ ਹੋਣ ਤੱਕ ਝੋਨੇ ਦੀ ਸਿੱਧੀ ਬਿਜਾਤੀ ਤੇ ਫਸਲਾਂ ‘ਤੇ ਸਪਰੇਅ ਨਾ ਕਰਨ।
ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਦੂਜਾ ਵੱਡਾ ਐਲਾਨ, LPG ਗੈਸ ਸਿਲੰਡਰ ‘ਤੇ ਮਿਲੇਗੀ 200 ਰੁਪਏ ਸਬਸਿਡੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਸੀ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ 2 ਤੋਂ 5 ਡਿਗਰੀ ਤੱਕ ਦੀ ਗਿਰਾਵਟ ਆ ਸਕਦੀ ਹੈ । ਸ਼ਨੀਵਾਰ ਨੂੰ ਮੁਕਤਸਰ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਤੂਫ਼ਾਨ ਤੇ ਹਲਕੀ ਬਾਰਿਸ਼ ਵੀ ਦਰਜ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: