ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਤੋਂ ਪੰਜਾਬੀਆਂ ਨੂੰ ਕੁਝ ਰਾਹਤ ਮਿਲੀ ਹੈ । ਸੋਮਵਾਰ ਤੜਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਏ ਮੀਂਹ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ । ਪੰਜਾਬ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ ਬਿਲਕੁਲ ਸਹੀ ਸਾਬਿਤ ਹੋਈ । ਗਰਮੀਆਂ ਦੇ ਪ੍ਰਕੋਪ ਵਿਚਕਾਰ ਠੰਡੀਆਂ ਹਵਾਵਾਂ ਅਤੇ ਮੀਂਹ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਤੇ ਉਨ੍ਹਾਂ ਨੂੰ ਠੰਡਕ ਦਾ ਅਹਿਸਾਸ ਕਰਵਾਇਆ ਹੈ। ਸੋਮਵਾਰ ਤੜਕ ਸਾਰ ਤੋਂ ਹੀ ਪੰਜਾਬ ਭਰ ਵਿੱਚ ਭਾਰੀ ਮੀਂਹ ਪਿਆ।
ਸੂਬੇ ਵਿੱਚ ਬਾਰਿਸ਼ ਤੋਂ ਬਾਅਦ ਸਵੇਰੇ-ਸਵੇਰੇ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ। ਤਾਪਮਾਨ 30-31 ਡਿਗਰੀ ਸੈਲਸੀਅਸ ਤੋਂ ਡਿੱਗ ਕੇ 25 ਡਿਗਰੀ ਸੈਲਸੀਅਸ ‘ਤੇ ਆ ਗਿਆ । ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਦੁਪਹਿਰ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੱਕ ਚਲਾ ਜਾਵੇਗਾ । ਮੀਂਹ ਕਾਰਨ ਤਾਪਮਾਨ 8 ਤੋਂ 10 ਡਿਗਰੀ ਤੱਕ ਡਿੱਗ ਗਿਆ ਹੈ।
ਇਹ ਵੀ ਪੜ੍ਹੋ: ‘ਕਿਸਾਨਾਂ ਨੂੰ ਸਟੇਡੀਅਮ ‘ਚ ਕੈਦ ਕਰਨਾ ਚਾਹੁੰਦੀ ਸੀ ਕੇਂਦਰ ਸਰਕਾਰ’- ਚੰਡੀਗੜ੍ਹ ‘ਚ ਬੋਲੇ ਕੇਜਰੀਵਾਲ
ਦੱਸ ਦੇਈਏ ਕਿ ਅੱਜ ਦਿਨ ਦੌਰਾਨ ਗਰਮੀ ਦੀ ਬਜਾਏ ਠੰਢੀਆਂ ਹਵਾਵਾਂ ਚੱਲਣ ਚੱਲਣਗੀਆਂ । ਕੁਝ ਥਾਵਾਂ ‘ਤੇ ਅਸਮਾਨ ‘ਚ ਬੱਦਲ ਛਾਏ ਰਹਿ ਸਕਦੇ ਹਨ । ਮੌਸਮ ਵਿਭਾਗ ਨੇ ਕੱਲ੍ਹ ਲਈ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ । ਅਗੇਤੀ ਗਰਮੀ ਕਾਰਨ ਪਿਛਲੇ ਦਿਨਾਂ ਤੋਂ ਪਾਰਾ ਲਗਾਤਾਰ ਚੜ੍ਹ ਰਿਹਾ ਸੀ। ਇਸ ਦੌਰਾਨ ਪਾਰਾ 47 ਡਿਗਰੀ ਨੂੰ ਵੀ ਪਾਰ ਕਰ ਗਿਆ ਸੀ। ਜ਼ਿਕਰਯੋਗ ਹੈ ਕਿ ਅੱਤ ਦੀ ਪੈ ਰਹੀ ਗਰਮੀ ਕਾਰਨ ਬਿਜਲੀ ਸਪਲਾਈ ਵਿੱਚ ਭਾਰੀ ਕਮੀ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਸੀ।
ਵੀਡੀਓ ਲਈ ਕਲਿੱਕ ਕਰੋ -: