ਪੰਜਾਬ ਵਿੱਚ ਸੋਮਵਾਰ ਸ਼ਾਮ ਨੂੰ ਪਏ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਉੱਥੇ ਹੀ ਠੰਢ ਦਾ ਅਹਿਸਾਸ ਕਰਵਾ ਦਿੱਤਾ । ਸੋਮਵਾਰ ਨੂੰ ਸੂਬੇ ਵਿੱਚ ਪਏ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਵਿੱਚ ਬਹੁਤ ਜ਼ਿਆਦਾ ਗਿਰਾਵਟ ਦਰਜ ਕੀਤੀ ਗਈ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਸ਼ਿਮਲੇ ਦੀ ਠੰਢ ਦਾ ਅਹਿਸਾਸ ਕਰਵਾ ਦਿੱਤਾ । ਇਸ ਤੋਂ ਇਲਾਵਾ ਪੂਰੇ ਉੱਤਰੀ ਭਾਰਤ ਵਿੱਚ ਸੋਮਵਾਰ ਤੋਂ ਸ਼ੁਰੂ ਹੋਈ ਤੂਫ਼ਾਨੀ ਬਾਰਿਸ਼ ਨੇ ਮੌਸਮ ਨੂੰ ਬਦਲ ਕੇ ਰੱਖ ਦਿੱਤਾ ਹੈ। 75 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀ ਹਵਾ ਨਾਲ ਹੋਈ ਬਾਰਿਸ਼ ਨੇ ਦਿੱਲੀ ਤੇ ਐੱਨਸੀਆਰ ਵਿੱਚ ਸ਼ਿਮਲੇ ਵਰਗੀ ਠੰਢਕ ਦਾ ਅਹਿਸਾਸ ਕਰਵਾ ਦਿੱਤਾ।
ਉੱਤਰ ਭਾਰਤ ਵਿੱਚ ਹੋਈ ਬਾਰਿਸ਼ ਦੇ ਚੱਲਦਿਆਂ ਘੱਟੋ-ਘੱਟ ਤਾਪਮਾਨ ਸਾਧਾਰਨ ਨਾਲੋਂ 9 ਡਿਗਰੀ ਹੇਠਾਂ ਆ ਗਿਆ। ਜਿਸ ਤੋਂ ਬਾਅਦ ਤਾਪਮਾਨ ਮਹਿਜ਼ 17.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਲਾਵਾ ਆਸਪਾਸ ਦੇ ਸੂਬਿਆਂ ਵਿੱਚ ਵੀ ਬਾਰਿਸ਼ ਕਾਰਨ ਮੌਸਮ ਖ਼ੁਸ਼ਗਵਾਰ ਹੋਇਆ ਹੈ ।
ਇਹ ਵੀ ਪੜ੍ਹੋ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਨ ਦਾ ਕੀਤਾ ਐਲਾਨ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਇਸ ਮੌਸਮ ਦਾ ਪਹਿਲਾ ਮੱਧ ਤੋਂ ਉੱਚ ਤੀਬਰਤਾ ਵਾਲਾ ਤੂਫ਼ਾਨ ਰਿਹਾ। ਇਸ ਤੂਫ਼ਾਨ ਕਾਰਨ ਹੀ ਤਾਪਮਾਨ ਵਿੱਚ ਵੀ ਕਾਫ਼ੀ ਗਿਰਾਵਟ ਦਰਜ ਕੀਤੀ ਗਈ। ਮੰਗਲਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੇ ਆਸਾਰ ਹਨ। ਜਿਸ ਕਾਰਨ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: