ਪੰਜਾਬ ਵਿੱਚ ਮੰਗਲਵਾਰ ਨੂੰ ਪ੍ਰੀ-ਮਾਨਸੂਨ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 21 ਤੋਂ 28 ਡਿਗਰੀ ਦੇ ਵਿਚਕਾਰ ਰਿਹਾ, ਪਰ ਦੇਰ ਰਾਤ ਤੇਜ਼ ਹਵਾਵਾਂ ਦੇ ਨਾਲ ਮੀਂਹ ਪਿਆ, ਜਿਸ ਕਾਰਨ ਹਰਿਮੰਦਰ ਸਾਹਿਬ ਅੰਦਰ ਲੱਗੇ ਟੈਂਟ ਉਖੜ ਗਏ । ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਗਰਮੀ ਫਿਰ ਵਧੇਗੀ ਅਤੇ ਰਾਹਤ ਲਈ ਮਾਨਸੂਨ ਦਾ ਇੰਤਜ਼ਾਰ ਕਰਨਾ ਪਵੇਗਾ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਹੋਈ ਬਾਰਿਸ਼ ਕਾਰਨ ਬੁੱਧਵਾਰ ਨੂੰ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 21.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26.8 ਡਿਗਰੀ ਰਿਹਾ । ਬੀਤੇ 24 ਘੰਟਿਆਂ ਵਿੱਚ 25 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ । ਦੇਰ ਰਾਤ ਬਾਰਿਸ਼ ਦੇ ਨਾਲ 20.1 ਕਿ.ਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਜਿਸ ਕਾਰਨ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਹਰਿਮੰਦਰ ਸਾਹਿਬ ਅੰਦਰ ਸ਼ਰਧਾਲੂਆਂ ਲਈ ਲਗਾਏ ਗਏ ਟੈਂਟ ਉਖੜ ਗਏ । ਇਹ ਤੂਫਾਨ ਕੁਝ ਮਿੰਟਾਂ ਲਈ ਸੀ ।
ਇਹ ਵੀ ਪੜ੍ਹੋ: ਭੂਚਾਲ ਨਾਲ ਕੰਬਿਆ ਅਫ਼ਗਾਨਿਸਤਾਨ, 6.1 ਤੀਬਰਤਾ, 130 ਲੋਕਾਂ ਦੀ ਮੌਤ
ਮੰਗਲਵਾਰ ਦੀ ਬਾਰਿਸ਼ ਤੋਂ ਬਾਅਦ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਪਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 40 ਡਿਗਰੀ ਨੂੰ ਛੂਹ ਸਕਦਾ ਹੈ। 27 ਜੂਨ ਤੋਂ ਬਾਅਦ ਤਾਪਮਾਨ 40 ਨੂੰ ਪਾਰ ਕਰ ਜਾਵੇਗਾ । ਬੁੱਧਵਾਰ ਨੂੰ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਬਾਅਦ ਦੁਪਹਿਰ ਧੁੱਪ ਨਿਕਲਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਜਲਦ ਹੀ ਮਾਨਸੂਨ ਦਸਤਕ ਦੇਣ ਵਾਲਾ ਹੈ । ਪੰਜਾਬ ਵਿੱਚ ਮਾਨਸੂਨ 25 ਜੂਨ ਤੋਂ 5 ਜੁਲਾਈ ਤੱਕ ਸਰਗਰਮ ਹੋ ਜਾਵੇਗਾ । ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਨਸੂਨ 25 ਜੂਨ ਤੱਕ ਹਰਿਆਣਾ ਨਾਲ ਲੱਗਦੇ ਪੰਜਾਬ ਦੇ ਮਾਲਵੇ ਦੇ ਕੁਝ ਸ਼ਹਿਰਾਂ ਵਿੱਚ ਪਹੁੰਚ ਜਾਵੇਗਾ । ਉੱਥੇ ਹੀ ਲੁਧਿਆਣਾ ਤੇ ਜਲੰਧਰ ਵਿੱਚ 30 ਜੂਨ ਤੱਕ ਮਾਨਸੂਨ ਦਸਤਕ ਦੇਵੇਗਾ, ਪਰ ਬਾਰਡਰ ਏਰੀਆ ਵਿੱਚ ਮਾਨਸੂਨ ਨੂੰ ਪਹੁੰਚਣ ਵਿੱਚ 5 ਜੁਲਾਈ ਤੱਕ ਦਾ ਸਮਾਂ ਲੱਗ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: