ਪੰਜਾਬ ਵਿੱਚ ਮੌਨਸੂਨ ਸਰਗਰਮ ਹੈ। ਜੇਕਰ ਇੱਥੇ ਮੌਸਮ ਵਿਭਾਗ ਦੀ ਮੰਨੀ ਜਾਵੇ ਤਾਂ 8 ਤੋਂ 10 ਜੁਲਾਈ ਤੱਕ ਸੂਬੇ ਵਿੱਚ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਵੱਲੋਂ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਤੇ ਬੂੰਦਾਬਾਂਦੀ ਦਾ ਅਨੁਮਾਨ ਹੈ ਤੇ ਕੁਝ ਥਾਈਂ ਦਰਮਿਆਨੀ ਬਾਰਿਸ਼ ਹੋਵੇਗੀ । ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 9 ਤੇ 10 ਜੁਲਾਈ ਨੂੰ ਕੁਝ ਥਾਵਾਂ ’ਤੇ ਜ਼ੋਰਦਾਰ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਵੀਰਵਾਰ ਨੂੰ ਵੀ ਸੂਬੇ ਵਿੱਚ ਹੁੰਮਸ ਭਰੀ ਗਰਮੀ ਰਹੀ ਭਾਵੇਂ ਕਿਤੇ ਕਿਤੇ ਬੱਦਲਵਾਈ ਹੋਣ ਕਾਰਨ ਰਾਹਤ ਵੀ ਮਿਲੀ । ਜੇਕਰ ਇੱਥੇ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ 1 ਤੋਂ 7 ਜੁਲਾਈ ਤੱਕ ਰੂਪਨਗਰ ਵਿੱਚ ਸਭ ਤੋਂ ਵੱਧ 202.6 ਮਿਲੀਮੀਟਰ ਸੀਜ਼ਨਲ ਬਾਰਿਸ਼ ਹੋਈ ।
ਮੌਸਮ ਵਿਭਾਗ (IMD) ਨੇ ਦੱਸਿਆ ਗਿਆ ਹੈ ਕਿ 9 ਜੁਲਾਈ ਨੂੰ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ, ਚੰਡੀਗੜ੍ਹ ਅਤੇ ਦੱਖਣੀ ਰਾਜਸਥਾਨ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ ਨੂੰ IMD ਨੇ ਟਵੀਟ ਕੀਤਾ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ 7, 8 ਅਤੇ 10 ਜੁਲਾਈ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ 8 ਜੁਲਾਈ ਤੋਂ 10 ਜੁਲਾਈ ਤੱਕ ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਮੀਂਹ ਪੈ ਸਕਦਾ ਹੈ ।
ਇਹ ਵੀ ਪੜ੍ਹੋ: ਅਦਾਲਤ ਦਾ ਵੱਡਾ ਫ਼ੈਸਲਾ, ਬੇਅਦਬੀ ਕੇਸ ‘ਚ ਪਹਿਲੀ ਵਾਰ ਸਜ਼ਾ, 3 ਡੇਰਾ ਪ੍ਰੇਮੀਆਂ ਨੂੰ ਤਿੰਨ ਸਾਲ ਦੀ ਕੈਦ
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ 8 ਜੁਲਾਈ ਨੂੰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, SAS ਨਗਰ, ਫਤਿਹਗੜ੍ਹ ਸਾਹਿਬ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ।
ਵੀਡੀਓ ਲਈ ਕਲਿੱਕ ਕਰੋ -: