ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਉੱਤਰੀ ਭਾਰਤ ਦੇ ਹਰ ਸੂਬੇ ਵਿੱਚ ਮਾਨਸੂਨ ਸਰਗਰਮ ਹੈ । ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ ਅਤੇ ਯੂਪੀ ਤੱਕ ਭਾਰੀ ਮੀਂਹ ਪੈ ਰਿਹਾ ਹੈ । ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਇਸ ਵਾਰ ਮਾਨਸੂਨ ਦਾ ਪੂਰਾ ਰੰਗ ਦੇਖਣ ਨੂੰ ਮਿਲ ਰਿਹਾ ਹੈ । ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ।
ਐਤਵਾਰ ਨੂੰ ਚੰਡੀਗੜ੍ਹ- ਮੋਹਾਲੀ ਸਣੇ ਪੰਜਾਬ ਦੇ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ । ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਅਗਲੇ ਪੰਜ ਦਿਨਾਂ ਤੱਕ ਕਈ ਸੂਬਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ । ਚੰਡੀਗੜ੍ਹ ਦੀ ਗੱਲ ਕਰੀਏ ਤਾਂ 1 ਜੁਲਾਈ ਨੂੰ ਮਾਨਸੂਨ ਨੇ ਸ਼ਹਿਰ ਵਿੱਚ ਦਸਤਕ ਦੇ ਦਿੱਤੀ ਸੀ।
ਇਹ ਵੀ ਪੜ੍ਹੋ: ਸ਼੍ਰੀਲੰਕਾ ਸੰਕਟ : ਪ੍ਰਦਰਸ਼ਨਾਂ ਵਿਚਾਲੇ PM ਰਾਨਿਲ ਵਿਕਰਮਸਿੰਘੇ ਨੇ ਦਿੱਤਾ ਅਸਤੀਫ਼ਾ!
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਇੱਕ ਰਿਪੋਰਟ ਵਿੱਚ ਕਿਹਾ ਹੈ ਕਿ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਵਿੱਚ ਭਾਰੀ (64.5 ਮਿਲੀਮੀਟਰ ਤੋਂ 114.5 ਮਿਲੀਮੀਟਰ) ਤੋਂ ਬਹੁਤ ਭਾਰੀ (115.6 ਮਿਲੀਮੀਟਰ ਤੋਂ 204.4 ਮਿਲੀਮੀਟਰ) ਬਾਰਿਸ਼ ਹੋਣ ਦੀ ਸੰਭਾਵਨਾ ਹੈ । ਤਿੰਨ ਦਿਨਾਂ ਤੱਕ ਮੀਂਹ ਅਤੇ ਹਨੇਰੀ ਚੱਲਣ ਦੀ ਸੰਭਾਵਨਾ ਹੈ। ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ।
ਵੀਡੀਓ ਲਈ ਕਲਿੱਕ ਕਰੋ -: