ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਹੁਣ ਬਦਲ ਗਿਆ ਹੈ। ਹੌਲੀ-ਹੌਲੀ ਠੰਢ ਵਧਣੀ ਸ਼ੁਰੂ ਹੋ ਗਈ ਹੈ। ਰਾਤ ਦਾ ਤਾਪਮਾਨ 15 ਤੋਂ 17 ਡਿਗਰੀ ਸੈਲਸੀਅਸ ਦੇ ਵਿਚਕਾਰ ਆ ਗਿਆ ਹੈ। ਉੱਥੇ ਹੀ ਦਿਨ ਦਾ ਤਾਪਮਾਨ 30 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ। ਮੌਸਮ ਵਿਭਾਗ ਅਨੁਸਾਰ 17 ਅਕਤੂਬਰ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ।
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 19 ਅਕਤੂਬਰ ਤੋਂ ਬਾਅਦ ਮੁੜ ਬੱਦਲ ਛਾਏ ਰਹਿਣਗੇ, ਜਿਸ ਕਾਰਨ ਠੰਢ ਵਧੇਗੀ । ਇਸ ਦੇ ਨਾਲ ਹੀ 25 ਅਕਤੂਬਰ ਤੋਂ ਦਿਨ ਦਾ ਤਾਪਮਾਨ 28 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 15 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਜਾਵੇਗਾ । ਇਸ ਨਾਲ ਠੰਢ ਦਾ ਅਹਿਸਾਸ ਹੋਰ ਵੀ ਵਧ ਜਾਵੇਗਾ। ਉੱਥੇ ਹੀ ਸ਼ੁੱਕਰਵਾਰ ਸਵੇਰੇ ਬਠਿੰਡਾ ਦਾ ਸਭ ਤੋਂ ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਸ ਤੋਂ ਬਾਅਦ ਰੋਪੜ ਵਿੱਚ ਤਾਪਮਾਨ 16 ਡਿਗਰੀ ਸੈਲਸੀਅਸ ਰਿਹਾ। ਉਪਰੋਕਤ ਦੋਵੇਂ ਜ਼ਿਲ੍ਹਿਆਂ ਵਿੱਚ ਸਵੇਰੇ ਲੋਕਾਂ ਨੇ ਠੰਢ ਮਹਿਸੂਸ ਕੀਤੀ।
ਇਹ ਵੀ ਪੜ੍ਹੋ: ਵੱਡੀ ਖਬਰ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਿਲੀ 40 ਦਿਨਾਂ ਦੀ ਪੈਰੋਲ
ਇਸਦੇ ਨਾਲ ਹੀ ਜਲੰਧਰ ਅਤੇ ਕਪੂਰਥਲਾ ਵਿੱਚ ਪਾਰਾ 17.6 ਡਿਗਰੀ ਸੈਲਸੀਅਸ ਦੇ ਕਰੀਬ ਰਿਹਾ । ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਤਾਪਮਾਨ 19.5 ਤੋਂ 19.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਵੀਰਵਾਰ ਸਵੇਰੇ ਦਿਨ ਭਰ ਕੜਕਦੀ ਧੁੱਪ ਰਹੀ। ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 30.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਹਵਾ ਵਿੱਚ ਨਮੀ ਦੀ ਮਾਤਰਾ ਸਵੇਰੇ 90 ਫੀਸਦੀ ਅਤੇ ਸ਼ਾਮ ਨੂੰ 41 ਫੀਸਦੀ ਰਹੀ।
ਵੀਡੀਓ ਲਈ ਕਲਿੱਕ ਕਰੋ -: