ਪੰਜਾਬ ਵਿੱਚ ਹੁਣ ਠੰਡ ਦਾ ਟਾਰਚਰ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਕਈ ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਠੰਡ ਵਿੱਚ ਵਾਧਾ ਹੋਵੇਗਾ। ਬੁੱਧਵਾਰ ਨੂੰ ਪਠਾਨਕੋਟ ਤੇ ਜਲੰਧਰ ਸਭ ਤੋਂ ਠੰਡਾ ਰਿਹਾ। ਜਿੱਥੇ ਤਾਪਮਾਨ 5.4 ਡਿਗਰੀ ਸੈਲਸੀਅਸ ਰਿਹਾ। ਸੀਜ਼ਨ ਵਿੱਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ ਇੰਨਾ ਨੀਚੇ ਤੱਕ ਆਇਆ ਹੈ। ਇਨ੍ਹਾਂ ਦੋਹਾਂ ਜ਼ਿਲ੍ਹਿਆਂ ਵਿੱਚ ਸਵੇਰੇ ਧੁੰਦ ਦਾ ਕਹਿਰ ਵੀ ਦੇਖਣ ਨੂੰ ਮਿਲਿਆ। ਜਿਸ ਕਾਰਨ ਵਿਜ਼ੀਬਿਲਿਟੀ ਕਾਫ਼ੀ ਘੱਟ ਰਹੀ। ਇਸਦੇ ਨਾਲ ਹੀ ਕਈ ਸ਼ਹਿਰਾਂ ਦਾ AQI ਵੀ ਘੱਟ ਹੋਣ ਲੱਗਿਆ ਹੈ। ਹੁਣ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਘੱਟ ਹੋ ਗਿਆ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ ਘੱਟ ਰਿਹਾ। ਰੋਪੜ ਵਿੱਚ ਤਾਪਮਾਨ 6.1 ਡਿਗਰੀ, ਫਰੀਦਕੋਟ ਵਿੱਚ 6.8 ਡਿਗਰੀ, ਪਟਿਆਲਾ ਵਿੱਚ 6.9 ਡਿਗਰੀ, ਜਲੰਧਰ ਵਿੱਚ 7.5 ਡਿਗਰੀ, ਹੁਸ਼ਿਆਰਪੁਰ ਵਿੱਚ 7.1 ਡਿਗਰੀ, ਮੁਕਤਸਰ ਵਿੱਚ 7.3 ਡਿਗਰੀ, ਲੁਧਿਆਣਾ ਵਿੱਚ 8.3 ਡਿਗਰੀ, ਅੰਮ੍ਰਿਤਸਰ ਵਿੱਚ 8.1 ਡਿਗਰੀ, ਗੁਰਦਾਸਪੁਰ ਵਿੱਚ 8.0 ਡਿਗਰੀ ਰਿਕਾਰਡ ਕੀਤਾ ਗਿਆ।
ਇਹ ਵੀ ਪੜ੍ਹੋ: ਗੁਜਰਾਤ ‘ਚ CM ਮਾਨ ਦੀ ਲਲਕਾਰ, ‘ਪਹਿਲਾਂ ਅੰਗਰੇਜ਼ਾਂ ਵਿਰੁੱਧ ਲੜੇ ਸੀ, ਹੁਣ ਚੋਰਾਂ ਖ਼ਿਲਾਫ਼ ਲੜਾਂਗੇ’
ਦੱਸ ਦੇਈਏ ਕਿ ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ ਅਗਲੇ ਇੱਕ ਹਫ਼ਤੇ ਤੱਕ ਮੌਸਮ ਖੁਸ਼ਕ ਰਹੇਗਾ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਤੇ ਹਿਮਾਚਲ ਦੇ ਕਈ ਇਲਾਕਿਆਂ ਵਿੱਚ ਬਰਫ਼ਬਾਰੀ ਦੇ ਚਲਦਿਆਂ ਮੈਦਾਨੀ ਇਲਾਕਿਆਂ ਵਿੱਚ ਠੰਡ ਵੱਧ ਗਈ ਹੈ। ਪੰਜਾਬ ਵਿੱਚ ਰਾਤਾਂ ਹਿਮਾਚਲ ਪ੍ਰਦੇਸ਼ ਨਾਲੋਂ ਠੰਢੀਆਂ ਹੋ ਗਈਆਂ ਹਨ । ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਦੇ ਕਰੀਬ ਚਲ ਰਿਹਾ ਹੈ ਜਦਕਿ ਪੰਜਾਬ ਦੇ ਕਈ ਸ਼ਹਿਰਾਂ ਵਿਚ ਤਾਪਮਾਨ ਛੇ ਡਿਗਰੀ ਤੋਂ ਵੀ ਹੇਠਾਂ ਚਲਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: