ਹੋਲੀ ਦੇ ਆਉਣ ਦੇ ਨਾਲ ਹੀ ਹੁਣ ਮੌਸਮ ਵਿੱਚ ਵੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦੁਪਹਿਰ ਦੇ ਸਮੇਂ ਤਾਪਮਾਨ ਵੱਧ ਰਿਹਾ ਹੈ। ਇਸ ਤੋਂ ਇਲਾਵਾ ਸੂਰਜ ਦੀਆਂ ਤੇਜ਼ ਕਿਰਨਾਂ ਕਾਰਨ ਲੋਕਾਂ ਨੂੰ ਬਾਹਰ ਨਿਕਲਣ ਵਿੱਚ ਵੀ ਦਿੱਕਤ ਆ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 3 ਦਿਨਾਂ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ ਵਾਧਾ ਹੋਵੇਗਾ। ਨਾਲ ਹੀ, ਅਗਲੇ ਕੁਝ ਦਿਨਾਂ ਵਿੱਚ ਦੱਖਣ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਵਿੱਚ ਦੇਸ਼ ਦੇ ਉੱਤਰੀ ਪੱਛਮੀ, ਮੱਧ ਅਤੇ ਉੱਤਰ-ਪੂਰਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। ਇਸ ਦੇ ਨਾਲ ਹੀ ਅਗਲੇ 4 ਤੋਂ 5 ਦਿਨਾਂ ‘ਚ ਭਾਰਤ ਦੇ ਜ਼ਿਆਦਾਤਰ ਹਿੱਸਿਆਂ ‘ਚ ਤਾਪਮਾਨ 4 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ‘ਚ ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਹੋਵੇਗਾ। ਇਸ ਦੇ ਨਾਲ ਹੀ ਦਿੱਲੀ ਦਾ ਤਾਪਮਾਨ ਵੀ 18 ਮਾਰਚ ਤੱਕ 36 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਵਧੇਗਾ।
ਇਹ ਵੀ ਪੜ੍ਹੋ: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜ-ਤੋੜ ਫਾਇਰਿੰਗ, ਮੌਤ ਦੀ ਖ਼ਬਰ
ਉੱਥੇ ਹੀ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਮੀਂਹ ਰੁਕਣ ਤੋਂ ਬਾਅਦ ਹੁਣ ਮੌਸਮ ਸਾਫ਼ ਰਹਿਣ ਲੱਗਾ ਹੈ। ਦਿਨ ਵਿੱਚ ਤੇਜ਼ ਧੁੱਪ ਨਿਕਲਣ ਕਰਕੇ ਠੰਡ ਤਕਰੀਬਨ ਖਤਮ ਹੋ ਚੁੱਕੀ ਹੈ। ਇਸ ਵਿਚਾਲੇ ਪਾਰਾ ਵੱਧ ਰਿਹਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਮੁਤਾਬਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਿਕਾਰਡ ਹੋ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਪੰਜ ਦਿਨਾਂ ਤੱਕ ਮੌਸਮ ਡ੍ਰਾਈ ਰਹੇਗਾ। IMD ਅਨੁਸਾਰ ਇਨ੍ਹਾਂ ਪੰਜ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 35 ਡਿਗਰੀ ਦੇ ਪਾਰ ਜਾ ਸਕਦਾ ਹੈ। ਇਸ ਤੋਂ ਬਾਅਦ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। 20 ਮਾਰਚ ਤੋਂ ਬਾਅਦ ਪੱਛਮੀ ਗੜਬੜੀ ਦੇ ਐਕਟਿਵ ਹੋਣ ਦੀ ਸੰਭਾਵਨਾ ਹੈ। ਜੀ ਸਾਡੇ ਚੱਲਦਿਆਂ ਮਾਰਚ ਦੇ ਆਖਰੀ ਹਫਤੇ ਬਾਰਿਸ਼ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: