ਪੰਜਾਬ ਵਿੱਚ ਹੁਣ ਠੰਡ ਨੇ ਦਸਤਕ ਦੇ ਦਿੱਤੀ ਹੈ । ਸੂਬੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਕਈ ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ । ਬੁੱਧਵਾਰ ਨੂੰ ਪਠਾਨਕੋਟ ਅਤੇ ਜਲੰਧਰ ਸ਼ਹਿਰ ਸਭ ਤੋਂ ਵੱਧ ਠੰਡੇ ਰਹੇ । ਇੱਥੋਂ ਦਾ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਜਿਹਾ ਸੀਜ਼ਨ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਘੱਟੋ-ਘੱਟ ਤਾਪਮਾਨ ਇੰਨਾ ਹੇਠਾਂ ਆਇਆ ਹੈ ਤੇ ਦੋਵਾਂ ਜ਼ਿਲ੍ਹਿਆਂ ਵਿੱਚ ਸਵੇਰੇ ਧੁੰਦ ਵੀ ਛਾਈ ਰਹੀ । ਧੁੰਦ ਕਾਰਨ ਇੱਥੇ ਵਿਜ਼ੀਬਿਲਟੀ ਵੀ ਬਹੁਤ ਘੱਟ ਸੀ। ਧੁੰਦ ਪੈਣ ਕਾਰਨ ਕਈ ਸ਼ਹਿਰਾਂ ਦਾ AQI ਵੀ ਘਟਣਾ ਸ਼ੁਰੂ ਹੋ ਗਿਆ ਹੈ । ਜਿਸ ਕਾਰਨ ਪ੍ਰਦੂਸ਼ਣ ਦਾ ਪੱਧਰ ਵੀ ਕਾਫੀ ਘੱਟ ਗਿਆ ਹੈ।
ਇਸ ਤੋਂ ਇਲਾਵਾ ਜੇਕਰ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੀ ਗੱਲ ਕੀਤੀ ਜਾਵੇ ਤਾਂ ਬਾਕੀ ਜ਼ਿਲ੍ਹਿਆਂ ਵਿੱਚ ਵੀ ਪਾਰਾ ਘੱਟ ਗਿਆ ਹੈ । ਪੰਜਾਬ ਦੇ ਰੋਪੜ ਵਿੱਚ 6.1 ਡਿਗਰੀ, ਫਰੀਦਕੋਟ ਵਿੱਚ 6.8 ਡਿਗਰੀ, ਪਟਿਆਲਾ ਵਿੱਚ 6.9 ਡਿਗਰੀ, ਜਲੰਧਰ ਵਿੱਚ 7.5 ਡਿਗਰੀ, ਹੁਸ਼ਿਆਰਪੁਰ ਵਿੱਚ 7.1 ਡਿਗਰੀ, ਮੁਕਤਸਰ ਵਿੱਚ 7.3 ਡਿਗਰੀ, ਲੁਧਿਆਣਾ ਵਿੱਚ 8.3 ਡਿਗਰੀ, ਅੰਮ੍ਰਿਤਸਰ ਵਿੱਚ 8.1 ਡਿਗਰੀ, ਗੁਰਦਾਸਪੁਰ ਵਿੱਚ 8.0 ਡਿਗਰੀ ਤਾਪਮਾਨ ਦਰਜ ਕੀਤਾ ਗਿਆ ।
ਦੱਸ ਦੇਈਏ ਕਿ ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸੂਬੇ ਵਿੱਚ ਅਗਲੇ ਇੱਕ ਹਫ਼ਤੇ ਤੱਕ ਮੌਸਮ ਖੁਸ਼ਕ ਰਹੇਗਾ । ਉੱਥੇ ਹੀ ਪਹਾੜੀ ਇਲਾਕੇ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਕਈ ਇਲਾਕਿਆਂ ਵਿੱਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵੱਧ ਗਈ ਹੈ । ਮੌਸਮ ਵਿਭਾਗ ਅਨੁਸਾਰ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਠੰਡ ਵਿੱਚ ਹੋਰ ਵਾਧਾ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: