ਪੰਜਾਬ ਵਿੱਚ ਠੰਡ ਤੇਜ਼ੀ ਨਾਲ ਵੱਧ ਰਹੀ ਹੈ । ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 30 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ । ਮੌਸਮ ਵਿਭਾਗ ਅਨੁਸਾਰ ਦਸੰਬਰ ਦੇ ਪਹਿਲੇ ਹਫ਼ਤੇ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ ।
ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ । ਇਸ ਤੋਂ ਬਾਅਦ ਠੰਡ ਵਿੱਚ ਹੋਰ ਵੀ ਵਾਧਾ ਹੋ ਜਾਵੇਗਾ । ਦੂਜੇ ਪਾਸੇ ਸਨਿਚਰਵਾਰ ਨੂੰ ਪੰਜਾਬ ’ਚ ਪਠਾਨਕੋਟ ਅਤੇ ਜਲੰਧਰ ਸਭ ਤੋਂ ਠੰਢੇ ਰਹੇ । ਇਥੇ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਵੀ ਸੰਘਣੀ ਧੁੰਦ ਨੇ ਕਈ ਥਾਵਾਂ ਨੂੰ ਅਪਣੀ ਲਪੇਟ ਵਿੱਚ ਲੈ ਲਿਆ। ਉੱਥੇ ਹੀ ਦੂਜੇ ਪਾਸੇ ਬਠਿੰਡਾ ਵਿੱਚ 6 ਡਿਗਰੀ ਤੇ ਰੋਪੜ ਵਿੱਚ ਤਾਪਮਾਨ 6.6 ਡਿਗਰੀ ਰਿਹਾ।
ਇਸ ਤੋਂ ਇਲਾਵਾ ਫਰੀਦਕੋਟ ਵਿੱਚ 7 ਡਿਗਰੀ, ਲੁਧਿਆਣਾ ਵਿੱਚ 8.6 ਡਿਗਰੀ, ਗੁਰਦਾਸਪੁਰ ਵਿੱਚ 8 ਡਿਗਰੀ, ਪਟਿਆਲਾ ਵਿੱਚ 9.4 ਡਿਗਰੀ, ਅੰਮ੍ਰਿਤਸਰ ਵਿੱਚ 7.4 ਡਿਗਰੀ ਤਾਪਮਾਨ ਰਿਹਾ । ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਬਠਿੰਡਾ ਪੰਜਾਬ ਵਿੱਚ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 6.2 ਡਿਗਰੀ ਤੇ ਵੱਧ ਤੋਂ ਵੱਧ 29.4 ਡਿਗਰੀ ਰਿਹਾ । ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ।
ਦੱਸ ਦੇਈਏ ਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 30 ਨਵੰਬਰ ਤੱਕ ਮੌਸਮ ਖ਼ੁਸ਼ਕ ਰਹੇਗਾ । ਜਦਕਿ ਦਸੰਬਰ ਦੇ ਪਹਿਲੇ ਹਫ਼ਤੇ ਵਿੱਚ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਤਬਦੀਲੀ ਆਵੇਗੀ। ਇਸ ਤਬਦੀਲੀ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋ ਸਕਦੀ ਹੈ ।
ਵੀਡੀਓ ਲਈ ਕਲਿੱਕ ਕਰੋ -: