ਪੰਜਾਬ ਵਿੱਚ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਗਈ ਹੈ । ਸੋਮਵਾਰ ਨੂੰ ਪੰਜਾਬ ਵਿੱਚ ਬਠਿੰਡਾ ਅਤੇ ਲੁਧਿਆਣਾ ਸਭ ਤੋਂ ਠੰਢੇ ਰਹੇ । ਉੱਥੇ ਹੀ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 6.7 ਡਿਗਰੀ ਰਿਹਾ । ਜਦੋਂ ਕਿ ਗੁਰਦਾਸਪੁਰ ਵਿੱਚ 7 ਡਿਗਰੀ, ਅੰਮ੍ਰਿਤਸਰ ਵਿੱਚ 7.2 ਡਿਗਰੀ, ਬਰਨਾਲਾ ਅਤੇ ਜਲੰਧਰ ਵਿੱਚ 7.4 ਡਿਗਰੀ, ਫਿਰੋਜ਼ਪੁਰ ਵਿੱਚ 7.5 ਡਿਗਰੀ, ਮੋਗਾ ਵਿੱਚ 7.7 ਡਿਗਰੀ ਅਤੇ ਚੰਡੀਗੜ੍ਹ ਵਿੱਚ 11 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਦਸੰਬਰ ਦੇ ਪਹਿਲੇ ਹਫ਼ਤੇ ਮੌਸਮ ਵਿੱਚ ਥੋੜ੍ਹਾ ਬਦਲਾਅ ਦੇਖਣ ਨੂੰ ਮਿਲੇਗਾ। ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਵਿੱਚ 2 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਪਹਾੜਾਂ ‘ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵਿੱਚ ਵਾਧਾ ਹੋਵੇਗਾ। ਇਸ ਸਾਲ ਨਵੰਬਰ ਵਿੱਚ ਘੱਟੋ-ਘੱਟ ਤਾਪਮਾਨ ਕਦੇ ਵੀ ਇੰਨਾ ਹੇਠਾਂ ਨਹੀਂ ਆਇਆ ।
ਇਹ ਵੀ ਪੜ੍ਹੋ: ਕੇਂਦਰ ਨੇ MP ਹੰਸਰਾਜ ਹੰਸ ਦੀ ਵਧਾਈ ਸੁਰੱਖਿਆ, ਪੰਜਾਬ ਤੇ ਦਿੱਲੀ ‘ਚ ਮਿਲੇਗੀ ‘Z’ ਸਕਿਓਰਿਟੀ
ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਬੱਦਲ ਛਾਏ ਰਹਿਣ ਦਾ ਅਨੁਮਾਨ ਹੈ। ਦਿੱਲੀ ਦੇ ਕੁਝ ਇਲਾਕਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਜਧਾਨੀ ਦਿੱਲੀ ਵਿੱਚ ਠੰਡ ਦਾ ਅਸਰ ਦਿਖਾਈ ਦੇਣ ਲੱਗ ਗਿਆ ਹੈ। ਦਿੱਲੀ ਵਿੱਚ ਘੱਟੋਂ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਦਿੱਲੀ ਵਿੱਚ ਤਾਪਮਾਨ ਵਿੱਚ ਗਿਰਾਵਟ ਹੋਣ ਦੇ ਨਾਲ ਹੀ ਠੰਡ ਵਿੱਚ ਵਾਧਾ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: