ਪੰਜਾਬ ਵਿੱਚ ਠੰਡ ਦਾ ਕਹਿਰ ਸ਼ੁਰੂ ਹੋ ਗਿਆ ਹੈ । ਮੈਦਾਨੀ ਇਲਾਕਿਆਂ ਵਿੱਚ ਵੱਧ ਰਹੀ ਠੰਡ ਕਾਰਨ ਤਾਪਮਾਨ ਦਿਨੋਂ-ਦਿਨ ਘਟਦਾ ਜਾ ਰਿਹਾ ਹੈ । ਪਹਾੜਾਂ ‘ਤੇ ਹੋ ਰਹੀ ਲਗਾਤਾਰ ਬਰਫ਼ਬਾਰੀ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਬਹੁਤ ਜ਼ਿਆਦਾ ਹੇਠਾਂ ਆ ਗਿਆ ਹੈ । ਜਲੰਧਰ ਵਿੱਚ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਮੋਗਾ ਅਤੇ ਬਰਨਾਲਾ ਵਿੱਚ ਤਾਪਮਾਨ 6.8 ਡਿਗਰੀ ਦਰਜ ਕੀਤਾ ਗਿਆ ।
ਇਸ ਤੋਂ ਇਲਾਵਾ ਬਠਿੰਡਾ ਵਿੱਚ 7 ਡਿਗਰੀ, ਮੁਕਤਸਰ ਵਿੱਚ 7.2 ਡਿਗਰੀ, ਅੰਮ੍ਰਿਤਸਰ ਤੇ ਫਰੀਦਕੋਟ ਵਿੱਚ 7.6 ਡਿਗਰੀ ਤੇ ਗੁਰਦਾਸਪੁਰ ਵਿੱਚ 7.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ । ਉੱਥੇ ਹੀ ਲੁਧਿਆਣਾ ਵਿੱਚ 8.2 ਡਿਗਰੀ ਸੈਲਸੀਅਸ ਤੇ ਪਟਿਆਲਾ ਵਿੱਚ 9.1 ਡਿਗਰੀ ਸੈਲਸੀਅਸ ਰਿਹਾ । ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ 3 ਦਸੰਬਰ ਤੱਕ ਮੌਸਮ ਸਾਫ਼ ਰਹੇਗਾ ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ: ਮਹਿਲਾ ਨੇ ਮੰਦਰ ਨੂੰ ਦਾਨ ਕਰ ਦਿੱਤੀ 1 ਕਰੋੜ ਦੀ ਜਾਇਦਾਦ, ਕਿਹਾ-‘ਪੁੱਤ ਨਾ ਕਰਨ ਸਾਡਾ ਅੰਤਿਮ ਸਸਕਾਰ’
ਦੱਸ ਦੇਈਏ ਕਿ ਲਗਾਤਾਰ ਪੈ ਰਹੀ ਠੰਡ ਕਾਰਨ ਪ੍ਰਦੂਸ਼ਣ ਵਿੱਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ । ਜਿਸ ਕਾਰਨ ਪੰਜਾਬ ਦੇ ਕਈ ਸ਼ਹਿਰਾਂ ਦਾ AQI ਮਾੜੀ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੈਦਾਨੀ ਇਲਾਕਿਆਂ ਵਿੱਚ ਠੰਡ ਵਿੱਚ ਹੋਰ ਜ਼ਿਆਦਾ ਵਾਧਾ ਹੋਵੇਗਾ ਤੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਵਿੱਚ ਵੀ ਵਾਧਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: