ਪੰਜਾਬ ਵਿੱਚ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਗਈ ਹੈ । ਸੋਮਵਾਰ ਨੂੰ ਪੰਜਾਬ ਵਿੱਚ ਬਠਿੰਡਾ ਤੇ ਲੁਧਿਆਣਾ ਸਭ ਤੋਂ ਠੰਡੇ ਰਹੇ । ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 6.7 ਡਿਗਰੀ ਦਰਜ ਕੀਤਾ ਗਿਆ । ਪਹਾੜਾਂ ਵਿੱਚ ਲਗਾਤਾਰ ਹੋ ਰਾਹੀਂ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵੱਧ ਗਈ ਹੈ। ਜਿਸ ਕਾਰਨ ਠੰਡੀਆਂ ਹਵਾਵਾਂ ਹੱਡ ਚੀਰ ਰਹੀਆਂ ਸਨ । ਇਸ ਤੋਂ ਇਲਾਵਾ ਗੁਰਦਾਸਪੁਰ ਵਿੱਚ 7 ਡਿਗਰੀ, ਅੰਮ੍ਰਿਤਸਰ ਵਿੱਚ 7.2 ਡਿਗਰੀ, ਬਰਨਾਲਾ ਤੇ ਜਲੰਧਰ ਵਿੱਚ 7.4 ਡਿਗਰੀ, ਫਿਰੋਜ਼ਪੁਰ ਵਿੱਚ 7.5 ਡਿਗਰੀ, ਮੋਗਾ ਵਿੱਚ 7.7 ਡਿਗਰੀ, ਪਟਿਆਲਾ ਵਿੱਚ 8 ਡਿਗਰੀ ਤੇ ਚੰਡੀਗੜ੍ਹ ਵਿੱਚ 11 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 2 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ । ਜਿਸ ਕਾਰਨ ਸੂਬੇ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ । ਪਰ ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵਧੇਗੀ । ਮੌਸਮ ਵਿਭਾਗ ਅਨੁਸਾਰ ਦਸੰਬਰ ਦੇ ਪਹਿਲੇ ਹਫਤੇ ਦੇ ਅੰਤ ਤੱਕ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ, ਜਿਸ ਕਾਰਨ ਠੰਡ ਵਿੱਚ ਹੋਏ ਵਾਧਾ ਹੋਵੇਗਾ।
ਇਹ ਵੀ ਪੜ੍ਹੋ: ਵੱਡੀ ਖਬਰ : ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਕੀਤਾ ਗਿਆ ਨਜ਼ਰਬੰਦ : ਸੂਤਰ
ਦੱਸ ਦੇਈਏ ਕਿ ਠੰਡ ਵਿੱਚ ਵਾਧਾ ਹੋਣ ਕਾਰਨ ਸੂਬੇ ਦੇ ਕਈ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (AQI) ਮਾੜੀ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ । ਜੇਕਰ ਇੱਥੇ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਹਵਾ ਗੁਣਵੱਤਾ ਸੂਚਕ ਅੰਕ ਸਵੇਰੇ 176 ਸੀ ।
ਵੀਡੀਓ ਲਈ ਕਲਿੱਕ ਕਰੋ -: