ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਭਿਆਨਕ ਗਰਮੀ ਦਾ ਕਹਿਰ ਜਾਰੀ ਰਹੇਗਾ। ਤਿੰਨ ਦਿਨ ਪਹਿਲਾਂ ਬੱਦਲਵਾਈ ਕਾਰਨ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਸੀ। ਜਿਸ ਤੋਂ ਬਾਅਦ ਸ਼ਨੀਵਾਰ ਤੋਂ ਗਰਮੀ ਅਤੇ ਤਾਪਮਾਨ ਫਿਰ ਤੋਂ ਵਧ ਗਿਆ ਹੈ। ਐਤਵਾਰ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਨੇ ਅੱਗ ਉਗਲਣੀ ਸ਼ੁਰੂ ਕਰ ਦਿੱਤੀ ਹੈ । ਕਈ ਜ਼ਿਲ੍ਹਿਆਂ ਵਿੱਚ ਸਵੇਰੇ ਹੀ ਪਾਰਾ 23 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ ।
ਮੌਸਮ ਵਿਗਿਆਨੀਆਂ ਅਨੁਸਾਰ ਅੱਜ ਤੇਜ਼ ਗਰਮੀ ਦੀ ਲਹਿਰ ਚੱਲੇਗੀ, ਜਿਸ ਕਾਰਨ ਦਿਨ ਦਾ ਪਾਰਾ ਤੇਜ਼ੀ ਨਾਲ ਚੜ੍ਹੇਗਾ । ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਉੱਪਰ ਰਹੇਗਾ । ਕੱਲ੍ਹ ਅਤੇ ਪਰਸੋਂ ਵੀ ਮੌਸਮ ਅਜਿਹਾ ਹੀ ਰਹੇਗਾ । ਜਿਸ ਤੋਂ ਬਾਅਦ 20 ਅਪ੍ਰੈਲ ਤੋਂ ਮੌਸਮ ਮੁੜ ਆਪਣਾ ਮਿਜਾਜ਼ ਬਦਲੇਗਾ । ਕਿਉਂਕਿ ਇੱਕ ਵਾਰ ਫਿਰ ਤੋਂ ਹਿਮਾਚਲ ਦੇ ਉਪਰਲੇ ਇਲਾਕਿਆਂ ‘ਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਪੰਜਾਬ ‘ਤੇ ਵੀ ਪਵੇਗਾ । ਉੱਤਰੀ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਰੂਸ ਨੇ ਬ੍ਰਿਟਿਸ਼ PM ਦੀ ਐਂਟਰੀ ਕੀਤੀ ਬੈਨ, ਪਾਬੰਦੀਆਂ ‘ਤੇ ਪੁਤਿਨ ਦੀ ਜਵਾਬੀ ਕਾਰਵਾਈ
ਮੌਸਮ ਵਿਭਾਗ ਅਨੁਸਾਰ ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ । ਕਈ ਜ਼ਿਲ੍ਹਿਆਂ ਵਿੱਚ ਤੂਫ਼ਾਨ ਆ ਸਕਦਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਐਤਵਾਰ ਅਤੇ ਸੋਮਵਾਰ ਨੂੰ ਤਾਪਮਾਨ ਜ਼ਿਆਦਾ ਰਿਕਾਰਡ ਹੋਵੇਗਾ । ਅਜਿਹੇ ਵਿੱਚ ਲੋਕਾਂ ਨੂੰ ਧੁੱਪ ਤੋਂ ਬਚਣਾ ਚਾਹੀਦਾ ਹੈ।
ਦੱਸ ਦੇਈਏ ਕਿ 14 ਅਪ੍ਰੈਲ ਨੂੰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਦਿਨ ਦੇ ਤਾਪਮਾਨ ਵਿੱਚ ਸਿਰਫ ਗਿਰਾਵਟ ਦੇਖਣ ਨੂੰ ਮਿਲੀ ਸੀ । ਸ਼ਨੀਵਾਰ ਨੂੰ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 37 ਤੋਂ 39 ਡਿਗਰੀ ਸੈਲਸੀਅਸ ਦੇ ਦਾਇਰੇ ਵਿੱਚ ਰਿਹਾ । ਹਾਲਾਂਕਿ ਸਾਰੇ ਜ਼ਿਲ੍ਹਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਰਿਹਾ । ਡਾ: ਮਨਮੋਹਨ ਸਿੰਘ ਅਨੁਸਾਰ 20 ਅਪ੍ਰੈਲ ਤੋਂ ਬਾਅਦ ਮੌਸਮ ਮੁੜ ਬਦਲ ਜਾਵੇਗਾ ਅਤੇ ਲੋਕ ਰਾਹਤ ਮਹਿਸੂਸ ਕਰਨਗੇ ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”