ਉੱਤਰ ਭਾਰਤ ਇਸ ਸਮੇਂ ਸੀਤ ਲਹਿਰ ਦੀ ਚਪੇਟ ਵਿੱਚ ਹੈ। ਕੋਹਰਾ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ। ਇਸੇ ਵਿਚਾਲੇ ਹੁਣ ਭਾਰਤੀ ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਫਿਰ ਤੋਂ ਮੌਸਮ ਬਦਲੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 13 ਜਨਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਮੀਂਹ ਪੈ ਸਕਦਾ ਹੈ । ਇਸ ਦੇ ਨਾਲ ਹੀ ਮੀਂਹ ਤੋਂ ਬਾਅਦ 14 ਤੇ 15 ਜਨਵਰੀ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਨਾਲ ਠੰਡ ਵਿੱਚ ਵਾਧਾ ਹੋਵੇਗਾ । ਜਿਸ ਕਾਰਨ ਪੰਜਾਬ ਵਿੱਚ ਅਜੇ ਠੰਡ ਤੇ ਧੁੰਦ ਤੋਂ ਰਾਹਤ ਦੀ ਕੋਈ ਸੰਭਾਵਨਾ ਨਹੀਂ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਹੱਡ ਚੀਰਵੀਂ ਠੰਡ ਤੇ ਸੰਘਣੀ ਧੁੰਦ ਤੋਂ ਬਾਅਦ ਬੁੱਧਵਾਰ ਨੂੰ ਕਈ ਥਾਵਾਂ ’ਤੇ ਹਲਕੀ ਬਾਰਿਸ਼ ਹੋਈ । ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੇ ਮੀਂਹ ਦੇ ਨਾਲ ਠੰਡੀਆਂ ਹਵਾਵਾਂ ਵੀ ਚੱਲੀਆਂ । ਜਿਸ ਨਾਲ ਠੰਡ ਵਿੱਚ ਬਹੁਤ ਜ਼ਿਆਦਾ ਵਾਧਾ ਹੋ ਗਿਆ । ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਬਠਿੰਡਾ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਘਰ ‘ਚ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਪਤੀ-ਪਤਨੀ ਸਣੇ 4 ਬੱਚੇ ਜ਼ਿੰਦਾ ਸੜੇ
ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਸੈਲਸੀਅਸ, ਅੰਮ੍ਰਿਤਸਰ ਤੇ ਲੁਧਿਆਣਾ ਵਿੱਚ 12.7 ਡਿਗਰੀ, ਪਟਿਆਲਾ ਤੇ ਬਠਿੰਡਾ ਵਿੱਚ 13 ਡਿਗਰੀ , ਪਠਾਨਕੋਟ ਵਿੱਚ 12.8 ਡਿਗਰੀ, ਗੁਰਦਾਸਪੁਰ ਵਿੱਚ 12 ਡਿਗਰੀ, ਨਵਾਂ ਸ਼ਹਿਰ ਵਿੱਚ 10.5 ਡਿਗਰੀ, ਬਰਨਾਲਾ ਵਿੱਚ 17 ਡਿਗਰੀ, ਫਤਿਹਗੜ੍ਹ ਸਾਹਿਬ ਵਿੱਚ 11.8 ਡਿਗਰੀ ਤੇ ਫਿਰੋਜ਼ਪੁਰ ਵਿੱਚ 12.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ।
ਵੀਡੀਓ ਲਈ ਕਲਿੱਕ ਕਰੋ -: