ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਅਪ੍ਰੈਲ ਦੇ ਮਹੀਨੇ ਵਿੱਚ ਹੀ ਤਾਪਮਾਨ ਮਈ-ਜੂਨ ਵਰਗਾ ਹੋ ਗਿਆ ਹੈ। ਪੰਜਾਬ ਵਿੱਚ ਪੈ ਰਹੀ ਗਰਮੀ ਨਾਲ ਲੋਕਾਂ ਦੀਆ ਪਰੇਸ਼ਾਨੀਆਂ ਵੱਧ ਗਈਆਂ ਹਨ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਵੀਰਵਾਰ ਨੂੰ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਖਰਾਬ ਮੌਸਮ ਦੇ ਮੱਦੇਨਜ਼ਰ ਕਿਸਾਨਾਂ ਨੂੰ ਕਣਕ ਦੀ ਵਾਢੀ ਨਾ ਕਰਨ ਲਈ ਸੁਚੇਤ ਕੀਤਾ ਹੈ। ਮੰਡੀਆਂ ਵਿੱਚ ਵੀ ਅਨਾਜ ਦੀ ਸੰਭਾਲ ਦਾ ਪ੍ਰਬੰਧ ਕਰਨ ਬਾਰੇ ਕਿਹਾ ਹੈ । ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਧੂੜ ਭਰੀਆਂ ਤੇਜ਼ ਹਵਾਵਾਂ ਚੱਲਣਗੀਆਂ। ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ । ਹਾਲਾਂਕਿ ਸ਼ੁੱਕਰਵਾਰ ਨੂੰ ਮੌਸਮ ਸਾਫ ਹੋ ਜਾਵੇਗਾ।
ਇਹ ਵੀ ਪੜ੍ਹੋ: ਬਾਜਵਾ ਦਾ ‘ਆਪ’ ‘ਤੇ ਨਿਸ਼ਾਨਾ, ‘CM ਹਾਊਸ ਤੋਂ ਰਾਘਵ ਚੱਢਾ ਬਦਲ ਰਹੇ ਨੇ ਪੰਜਾਬ ਦੇ ਅਫਸਰ’
ਉੱਥੇ ਹੀ ਦੂਜੇ ਪਾਸੇ ਬੁੱਧਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਅਤੇ ਦੁਪਹਿਰ ਸਮੇਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ । ਇਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਹੁਸ਼ਿਆਰਪੁਰ ਅਤੇ ਬਰਨਾਲਾ ਵਿੱਚ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਵਿਚਾਲੇ ਰਿਹਾ।
ਦੱਸ ਦੇਈਏ ਕਿ ਜਲੰਧਰ ਵਿੱਚ ਹਫਤੇ ਦੇ ਪਹਿਲੇ ਦੋ ਦਿਨ ਭਾਰੀ ਗਰਮੀ ਦੇ ਬਾਅਦ ਬੁੱਧਵਾਰ ਨੂੰ ਮੌਸਮ ਵਿੱਚ ਬਦਲਾਅ ਨਜ਼ਰ ਆਇਆ। ਜਲੰਧਰ ਵਿੱਚ ਦਿਨ ਸਮੇਂ ਤੇਜ਼ ਧੁੱਪ ਨਿਕਲੀ, ਪਰ ਸ਼ਾਮ ਨੂੰ ਮੌਸਮ ਸੁਹਾਵਣਾ ਹੋ ਗਿਆ। ਇੱਥੇ ਵੱਧ ਤੋਂ ਵੱਧ ਤਾਪਮਾਨ 39.4 ਡਿਗਰੀ ਰਿਕਾਰਡ ਕੀਤਾ ਗਿਆ, ਜਦਕਿ ਘੱਟੋਂ-ਘੱਟ ਤਾਪਮਾਨ 22.8 ਦਰਜ ਕੀਤਾ ਗਿਆ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”