ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਸੀ ਪਰ ਸ਼ਨੀਵਾਰ ਨੂੰ ਅਚਾਨਕ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਤੇ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ। ਜਿਸ ਤੋਂ ਬਾਅਦ ਮੌਮਸ ਠੰਡਾ ਹੋ ਗਿਆ । ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 3 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਤਾਪਮਾਨ ਵਿੱਚ 3 ਤੋਂ 5 ਡਿਗਰੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਅਲਰਟ ਦੌਰਾਨ 1 ਤੋਂ 3 ਮਈ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ 40-50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਮੀਂਹ ਅਤੇ ਗੜੇਮਾਰੀ ਵੀ ਹੋਵੇਗੀ ।
ਸ਼ਨੀਵਾਰ ਨੂੰ ਮੀਂਹ ਤੋਂ ਬਾਅਦ ਸੂਬੇ ਦੇ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 3.7 ਡਿਗਰੀ ਘੱਟ ਸੀ । ਪੰਜਾਬ ਵਿੱਚ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36.1 ਡਿਗਰੀ, ਲੁਧਿਆਣਾ ਦਾ 35.8, ਪਟਿਆਲਾ ਦਾ 34.7, ਫਰੀਦਕੋਟ ਦਾ 33.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।
ਇਹ ਵੀ ਪੜ੍ਹੋ: ਲੁਧਿਆਣਾ ਦੀ ਗਿਆਸਪੁਰਾ ਫੈਕਟਰੀ ‘ਚ ਗੈਸ ਲੀਕ, 9 ਮੌਤਾਂ, ਕਈ ਬੇਹੋਸ਼, ਇਲਾਕਾ ਸੀਲ
ਇਸ ਸਬੰਧੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ 1 ਮਈ ਤੋਂ ਆਉਣ ਵਾਲੀ ਨਵੀਂ ਪੱਛਮੀ ਗੜਬੜੀ ਦਾ ਪ੍ਰਭਾਵ 5 ਮਈ ਤੱਕ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਪ੍ਰਭਾਵ 3 ਮਈ ਤੱਕ ਹੀ ਰਹੇਗਾ । ਇਸ ਤੋਂ ਬਾਅਦ ਅਗਲੇ ਦੋ ਦਿਨਾਂ ਯਾਨੀ 4 ਅਤੇ 5 ਮਈ ਨੂੰ ਪੰਜਾਬ ਵਿੱਚ ਹੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ।
ਵੀਡੀਓ ਲਈ ਕਲਿੱਕ ਕਰੋ -: