ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਗਰਮੀ ਦਾ ਕਹਿਰ ਦੇਖਣ ਨੂੰ ਮਿਲੇਗਾ । ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਮੰਗਲਵਾਰ ਤੋਂ ਪੰਜਾਬ ਵਿੱਚ ਲੂ ਚੱਲੇਗੀ, ਜਿਸ ਕਾਰਨ ਦਿਨ ਦਾ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਵੱਧ ਜਾਵੇਗਾ। ਉੱਥੇ ਹੀ ਦੂਜੇ ਪਾਸੇ ਸੋਮਵਾਰ ਨੂੰ ਵੀ ਗਰਮੀ ਦਾ ਕਹਿਰ ਜਾਰੀ ਸੀ । ਹਾਲਾਂਕਿ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਹਨ੍ਹੇਰੀ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਸੀ ਪਰ ਮੌਸਮ ਵਿੱਚ ਕੋਈ ਤਬਦੀਲੀ ਨਹੀਂ ਆਈ।
ਸੋਮਵਾਰ ਨੂੰ ਪੰਜਾਬ ਵਿੱਚ ਪਟਿਆਲਾ ਸਭ ਤੋਂ ਜ਼ਿਆਦਾ ਗਰਮ ਰਿਹਾ। ਇੱਥੇ ਦਿਨ ਦਾ ਤਾਪਮਾਨ 41 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਹੁਸ਼ਿਆਰਪੁਰ 40.5 ਡਿਗਰੀ, ਮੁਕਤਸਰ ਵਿੱਚ 40.4 ਡਿਗਰੀ, ਫਤਿਹਗੜ੍ਹ ਸਾਹਿਬ, ਮੁਹਾਲੀ ਅਤੇ ਬਰਨਾਲਾ ਵਿੱਚ 40.2 ਡਿਗਰੀ, ਅੰਮ੍ਰਿਤਸਰ ਵਿੱਚ 38.7 ਡਿਗਰੀ, ਬਠਿੰਡਾ ਵਿੱਚ 40 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ । ਇਸ ਦੇ ਨਾਲ ਹੀ ਲੁਧਿਆਣਾ ਵਿੱਚ ਦਿਨ ਵੇਲੇ ਵੀ ਪਾਰਾ 40 ਡਿਗਰੀ ਤੋਂ ਘੱਟ ਦਰਜ ਕੀਤਾ ਜਾ ਰਿਹਾ ਹੈ।
ਇਸੇ ਵਿਚਾਲੇ ਮੌਸਮ ਵਿਭਾਗ ਨੇ ਸੂਬੇ ਵਿੱਚ ਲੂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਦੁਪਹਿਰ 12 ਵਜੇ ਤੋਂ ਬਾਅਦ ਤੋਂ ਲੂ ਕਾਰਨ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ। ਲੂ ਦਾ ਪ੍ਰਭਾਵ ਸ਼ਾਮ 5 ਵਜੇ ਤੱਕ ਰਹੇਗਾ । ਡਾਕਟਰਾਂ ਅਨੁਸਾਰ ਇਸ ਮਹੀਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਘੱਟ ਹੀ ਘਰੋਂ ਬਾਹਰ ਜਾਣਾ ਚਾਹੀਦਾ ਹੈ। ਗਰਮੀਆਂ ਵਿੱਚ ਹੀਟ ਸਟ੍ਰੋਕ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਇਸ ਤੋਂ ਇਲਾਵਾ ਸਾਫਟ ਡਰਿੰਕਸ ਪੀਣ ਦੀ ਵੀ ਸਲਾਹ ਦਿੱਤੀ ਗਈ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਕੱਲ੍ਹ ਯਾਨੀ ਕਿ ਬੁੱਧਵਾਰ ਨੂੰ ਵੀ ਮੌਸਮ ਕਾਫ਼ੀ ਗਰਮ ਰਹੇਗਾ । ਬਹੁਤ ਜ਼ਿਆਦਾ ਹੀਟ ਵੇਵ ਚੱਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅਪ੍ਰੈਲ ਦੇ ਅੰਤ ਤੱਕ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਇਲਾਵਾ ਪੱਛਮੀ ਗੜਬੜੀ ਮਈ ਵਿੱਚ ਸਰਗਰਮ ਹੋ ਸਕਦੀ ਹੈ। ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: