ਮੌਸਮ ਵਿਭਾਗ ਵਲੋਂ ਅੱਜ ਪੂਰੇ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਜਿਨ੍ਹਾਂ ਵਿੱਚ ਪਟਿਆਲਾ, ਸੰਗਰੂਰ, SAS ਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, SBS ਨਗਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਸ਼ਾਮਿਲ ਹੈ।
ਉੱਥੇ ਹੀ ਦੂਜੇ ਪਾਸੇ ਬੀਤੇ ਦਿਨੀਂ ਘੱਗਰ ਵਿੱਚ ਪਾੜ ਪੈਣ ਤੋਂ ਬਾਅਦ ਸਥਿਤੀ ਤਣਾਅਪੂਰਨ ਬਣ ਗਈ ਹੈ । ਪਹਿਲਾ ਪਾੜ ਬੁਢਲਾਡਾ ਦੇ ਚਾਂਦਪੁਰਾ ਬੰਨ੍ਹ ਨੇੜੇ ਸੀ, ਜਦਕਿ ਦੂਜਾ ਪਾੜ ਸਰਦੂਲਗੜ੍ਹ ਇਲਾਕੇ ਦੇ ਪਿੰਡ ਰੁੜਕੀ ਨੇੜੇ ਪਿਆ । ਬਾਕੀ ਹੋਰ ਜ਼ਿਲ੍ਹਿਆਂ ਵਿੱਚ ਹੜ੍ਹ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ । ਹਾਲਾਂਕਿ ਦੋਵੇਂ ਪਾੜ ਭਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ, ਪਰ ਤੇਜ਼ ਵਹਾਅ ਕਾਰਨ ਵਾਰ-ਵਾਰ ਕੀਤੀਆਂ ਕੋਸ਼ਿਸ਼ਾਂ ਅਸਫਲ ਹੋ ਰਹੀਆਂ ਹਨ । ਅੱਜ ਨੇੜਲੇ 20 ਤੋਂ ਵੱਧ ਪਿੰਡ ਇਸ ਦੀ ਲਪੇਟ ਵਿੱਚ ਆ ਜਾਣਗੇ । ਪੰਜਾਬ ਦੇ 14 ਜ਼ਿਲ੍ਹੇ ਹਾਲ ਹੀ ਵਿੱਚ ਪਏ ਮੀਂਹ ਕਾਰਨ ਪ੍ਰਭਾਵਿਤ ਹੋਏ ਹਨ । ਰਾਜ ਵਿੱਚ 29 ਲੋਕਾਂ ਦੀ ਹੜ੍ਹ ਦੇ ਪਾਣੀ ਵਿੱਚ ਰੁੜ੍ਹਨ ਜਾਂ ਮੀਂਹ ਕਾਰਨ 29 ਲੋਕਾਂ ਦੀ ਮੌ.ਤ ਹੋ ਚੁੱਕੀ ਹੈ। ਹੜ੍ਹ ਨਾਲ 25 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ।
ਇਹ ਵੀ ਪੜ੍ਹੋ: ਕਿਸਮਤ ਹੋਵੇ ਤਾਂ ਇਹੋ ਜਿਹੀ! ਲਾਟਰੀ ਖਰੀਦਣ ਦੇ ਇੱਕ ਘੰਟੇ ਮਗਰੋਂ ਹੀ ਕਰੋੜਪਤੀ ਬਣਿਆ ਬੈਂਕ ਕਲਰਕ
ਦੱਸ ਦੇਈਏ ਕਿ ਸੰਗਰੂਰ ਦੇ ਮੂਨਕ ਦੇ ਕਰੀਬ 20 ਪਿੰਡਾਂ ਵਿੱਚ ਹਾਲੇ ਵੀ ਹੜ੍ਹਾਂ ਦਾ ਪਾਣੀ ਖੜ੍ਹਾ ਹੈ ਪਰ ਹੁਣ ਇਹ ਘਟਣ ਲੱਗ ਗਿਆ ਹੈ। ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੰਭਾਲ ਲਈ ਇੱਥੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ । ਪਸ਼ੂਆਂ ਦੀ ਦੇਖਭਾਲ ਲਈ ਵੈਟਰਨਰੀ ਡਾਕਟਰਾਂ ਦੀ ਟੀਮ ਵੀ ਤਿਆਰ ਹੈ । ਇਸੇ ਤਰ੍ਹਾਂ ਪਟਿਆਲਾ ਵਿੱਚ ਵੀ ਹੜ੍ਹ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ । ਹਾਲਾਂਕਿ ਘੱਗਰ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ ਪਰ ਸਥਿਤੀ ਕਾਬੂ ਹੇਠ ਹੈ । ਇਸ ਦੇ ਨਾਲ ਹੀ ਜਲੰਧਰ ਵਿੱਚ ਵੀ ਲੋਹੀਆਂ ਬਲਾਕ ਦੇ ਮੰਡਲਾ ਛੰਨਾ ਇਲਾਕੇ ਵਿੱਚ ਸਤਲੁਜ ਦਰਿਆ ਦੇ ਕੰਢੇ ‘ਤੇ ਬਣੇ ‘ਧੁੱਸੀ ਬੰਨ੍ਹ’ ਵਿੱਚ ਪਏ ਪਾੜ ਨੂੰ ਭਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: