ਪੰਜਾਬ ਵਿੱਚ ਭਾਰੀ ਬਾਰਿਸ਼ ਦੇ ਚੱਲਦਿਆਂ ਜਿੱਥੇ ਇੱਕ ਪਾਸੇ ਕਈ ਇਲਾਕਿਆਂ ਵਿੱਚ ਅਜੇ ਵੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ, ਉੱਥੇ ਹੀ ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ । ਚੰਡੀਗੜ੍ਹ ਮੌਸਮ ਕੇਂਦਰ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 21 ਤੋਂ 24 ਜੁਲਾਈ ਤੱਕ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ । ਇਸ ਦੌਰਾਨ ਇਨ੍ਹਾਂ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ ।
ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅੱਜ ਪੂਰੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ, SAS ਨਗਰ, ਫਤਿਹਗੜ੍ਹ ਸਾਹਿਬ, ਰੂਪਨਗਰ, SBS ਨਗਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਅੱਜ ਹਿਮਾਚਲ ਵਿੱਚ ਵੀ ਭਾਰੀ ਬਾਰਿਸ਼ ਹੋਣ ਦੇ ਆਸਾਰ ਹਨ। ਉੱਥੇ ਹੀ ਕੁੱਲੂ-ਮੰਡੀ ਤੇ ਸ਼ਿਮਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਅਲਰਟ ਦੇ ਚੱਲਦਿਆਂ ਰਾਵੀ, ਬਿਆਸ, ਸਤਲੁਜ ਤੇ ਘੱਗਰ ਦੇ ਆਸਪਾਸ ਦੇ ਇਲਾਕਿਆਂ ਵਿੱਚ ਸਬੰਧਿਤ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਨਜ਼ਰ ਰੱਖੀ ਹੋਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੇ ਅਨੁਸਾਰ 22 ਤੋਂ 24 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਬਾਰਿਸ਼ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: