ਭਾਰਤ ਦੇ ਕਈ ਹਿੱਸਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ । ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਮੱਧ ਪੂਰਬ, ਉੱਤਰ-ਪੂਰਬ ਅਤੇ ਭਾਰਤ ਦੇ ਪੂਰਬੀ ਖੇਤਰਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਵੱਲੋਂ 2 ਅਤੇ 3 ਅਗਸਤ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਭਾਰਤ ਵਿੱਚ 31 ਜੁਲਾਈ ਤੋਂ 1 ਅਗਸਤ ਦਰਮਿਆਨ ਬਾਰਿਸ਼ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ ਅਤੇ 2 ਅਤੇ 3 ਅਗਸਤ ਨੂੰ ਇਸ ਦੇ ਵਧਣ ਦੀ ਸੰਭਾਵਨਾ ਹੈ। ਜੇਕਰ ਇੱਥੇ ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਐਤਵਾਰ ਨੂੰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਅਗਲੇ ਹਫਤੇ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਉੱਥੇ ਹੀ ਮੌਸਮ ਵਿਭਾਗ ਵੱਲੋਂ ਚਾਰ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਮੁਤਾਬਕ ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਕੁਝ ਥਾਵਾਂ ‘ਤੇ ਬਾਰਿਸ਼ ਹੋਵੇਗੀ। ਜਿਸ ਕਾਰਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਉੱਥੇ ਹੀ ਦੂਜੇ ਪਾਸੇ ਪੂਰਬੀ ਮਾਲਵਾ ਵਿੱਚ 31 ਜੁਲਾਈ ਤੱਕ ਤੇਜ਼ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਮਪੁਰਾ ਫੂਲ, ਜੈਤੋਂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ 1, ਜਲੰਧਰ 2, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਭੁਲੱਥ, ਦਸੂਆ ਅਤੇ ਗੁਰਦਾਸਪੁਰ ਵਿੱਚ ਦਰਮਿਆਨੀ ਮੀਂਹ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ ।
ਵੀਡੀਓ ਲਈ ਕਲਿੱਕ ਕਰੋ -: