ਪੰਜਾਬ ਵਿੱਚ ਧੁੰਦ ਦਾ ਕਹਿਰ ਜਾਰੀ ਹੈ। ਐਤਵਾਰ ਨੂੰ ਪੰਜਾਬ ਵਿੱਚ ਕਈ ਥਾਵਾਂ ‘ਤੇ ਧੁੰਦ ਦੇ ਚੱਲਦਿਆਂ ਵਿਜ਼ੀਬਿਲਿਟੀ ਕਾਫ਼ੀ ਘੱਟ ਰਹੀ। ਖਾਸ ਤੌਰ ‘ਤੇ ਇੱਥੇ ਜੇਕਰ ਜਲੰਧਰ ਦੀ ਗੱਲ ਕੀਤੀ ਜਾਵੇ ਤਾਂ ਵਿਜ਼ੀਬਿਲਿਟੀ ਸਿਰਫ਼ 50 ਤੋਂ 200 ਮੀਟਰ ਤੱਕ ਹੀ ਰਹੀ, ਜਦਕਿ ਅੰਮ੍ਰਿਤਸਰ ਵਿੱਚ 200 ਤੋਂ 500 ਮੀਟਰ, ਲੁਧਿਆਣਾ ਵਿੱਚ 500 ਤੋਂ 1000 ਮੀਟਰ ਤੱਕ, ਬਠਿੰਡਾ ਵਿੱਚ 200 ਤੋਂ 500 ਤੇ ਪਟਿਆਲਾ ਵਿੱਚ 2000 ਤੋਂ 4000 ਮੀਟਰ ਤੱਕ ਰਹੀ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਛੇ ਦਿਨਾਂ ਵਿੱਚ ਮੌਸਮ ਖੁਸ਼ਕ ਬਣਿਆ ਰਹੇਗਾ ਪਰ ਧੁੰਦ ਦਾ ਪ੍ਰਕੋਪ ਇਸੇ ਤਰ੍ਹਾਂ ਜਾਰੀ ਰਹੇਗਾ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ ਹੋਰ 2 ਡਿਗਰੀ ਦੀ ਗਿਰਾਵਟ ਆਉਣ ਦੀ ਭਵਿੱਖਬਾਣੀ ਕੀਤੀ ਹੈ।
ਐਤਵਾਰ ਨੂੰ ਵੀ ਪੰਜਾਬ ਦੇ ਜ਼ਿਆਦਤਰ ਤਾਪਮਾਨ ਵਿੱਚ ਕਮੀ ਦਰਜ ਕੀਤੀ ਗਈ, ਜੋ 0.1 ਡਿਗਰੀ ਦੀ ਰਹੀ। ਦਿਨ ਦਾ ਤਾਪਮਾਨ ਆਮ ਦੇ ਨਜ਼ਦੀਕ ਬਣਿਆ ਹੋਇਆ ਹੈ। ਸਭ ਤੋਂ ਜ਼ਿਆਦਾ 24.7 ਡਿਗਰੀ ਪਾਰਾ ਫਰੀਦਕੋਟ ਦਾ ਰਿਹਾ। ਉੱਥੇ ਹੀ ਘੱਟੋ-ਘੱਟ ਤਾਪਮਾਨ ਵਿੱਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਇਹ ਵੀ ਆਮ ਦੇ ਨਜ਼ਦੀਕ ਹੀ ਬਣਿਆ ਹੋਇਆ ਹੈ। ਹੋਰ ਮੁੱਖ ਸ਼ਹਿਰਾਂ ਵਿੱਚ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.0 ਡਿਗਰੀ, ਲੁਧਿਆਣਾ ਦਾ 10.1, ਪਟਿਆਲਾ ਦਾ 8.7, ਪਠਾਨਕੋਟ ਦਾ 7.8, ਜਲੰਧਰ ਦਾ 7.8, ਬਰਨਾਲਾ ਦਾ 5.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪਟਿਆਲਾ ‘ਚ ਗਾਇਕ ਸਤਿੰਦਰ ਸਰਤਾਜ ਦੇ ਚਲਦੇ ਸ਼ੋਅ ਨੂੰ ਪੁਲਿਸ ਨੇ ਕਰਵਾਇਆ ਬੰਦ, ਇਹ ਸੀ ਵਜ੍ਹਾ
ਦੱਸ ਦੇਈਏ ਕਿ ਉੱਥੇ ਹੀ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 22.9 ਡਿਗਰੀ, ਲੁਧਿਆਣਾ ਦਾ 22.4, ਪਟਿਆਲਾ ਦਾ 23.6, ਪਠਾਨਕੋਟ ਦਾ 22.0, ਗੁਰਦਾਸਪੁਰ ਦਾ 22.0, ਜਲੰਧਰ ਦਾ 21.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸੋਮਵਾਰ ਤੋਂ ਪੰਜਾਬ ਦੇ ਮੌਸਮ ‘ਤੇ ਇੱਕ ਨਵੀਂ ਪੱਛਮੀ ਗੜਬੜੀ ਅਸਰ ਕਰਨ ਜਾ ਰਹੀ ਹੈ, ਪਰ ਇਸ ਨਾਲ ਬਾਰਿਸ਼ ਨਹੀਂ ਹੋਵੇਗੀ। ਸੂਬੇ ਵਿੱਚ ਕਿਤੇ ਨਾ ਕਿਤੇ ਆਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ : –