ਪੰਜਾਬ ਵਿੱਚ ਸੀਤ ਲਹਿਰ ਕਾਰਨ ਠੰਡ ਵਿੱਚ ਰਿਕਾਰਡ ਤੋੜ ਵਾਧਾ ਹੋ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਕਈ ਸ਼ਹਿਰ ਸ਼ਿਮਲਾ ਨਾਲੋਂ ਵੀ ਠੰਡੇ ਹਨ। ਇਸ ਸਰਦੀ ਦੇ ਮੌਸਮ ਵਿੱਚ ਪਹਿਲੀ ਵਾਰ ਵੀਰਵਾਰ ਨੂੰ ਪਾਰਾ ਤਿੰਨ ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਿਆ ਹੈ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਸੈਲਸੀਅਸ ਘੱਟ ਰਿਹਾ। ਇਸੇ ਤਰ੍ਹਾਂ ਪਟਿਆਲਾ ਦਾ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਤੇ ਬਠਿੰਡਾ ਦਾ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.3 ਡਿਗਰੀ ਸੈਲਸੀਅਸ ਘੱਟ ਰਿਹਾ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਠੰਡ ਵਿੱਚ ਹੋਰ ਵਾਧਾ ਹੋਵੇਗਾ । ਮੌਸਮ ਵਿਭਾਗ ਵੱਲੋਂ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਦੋ ਦਿਨ ਪੰਜਾਬ ਦੇ ਮਾਝਾ, ਦੋਆਬਾ ਤੇ ਪੂਰਬੀ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਤੋਂ ਤਿੰਨ ਦਿਨਾਂ ਲਈ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦੀ ਮੌ.ਤ, ਦਿਮਾਗੀ ਨਸ ਫੱਟਣ ਕਾਰਨ ਗਈ ਜਾਨ
ਦੱਸ ਦੇਈਏ ਕਿ ਵੀਰਵਾਰ ਨੂੰ ਅੰਮ੍ਰਿਤਸਰ ਤੇ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ, ਫਰੀਦਕੋਟ 4.2 ਡਿਗਰੀ, ਗੁਰਦਾਸਪੁਰ 6.0 ਡਿਗਰੀ, ਫਤਿਹਗੜ੍ਹ ਸਾਹਿਬ 6.2 ਡਿਗਰੀ, ਜਲੰਧਰ 3.7 ਡਿਗਰੀ, ਫਿਰੋਜ਼ਪੁਰ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਉੱਥੇ ਹੀ ਜੇਕਰ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 20.2, ਲੁਧਿਆਣਾ ਦਾ 21.8, ਪਟਿਆਲਾ ਦਾ 22.1, ਪਠਾਨਕੋਟ ਦਾ 21.0, ਜਲੰਧਰ ਦਾ 20.7 ਤੇ ਬਠਿੰਡਾ ਦਾ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ : –