ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਇਹ ਵੀ ਧੁੰਦ ਦੀ ਚਿੱਟੀ ਚਾਦਰ ਵਿੱਚ ਲਿਪਟਿਆ ਹੋਇਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬਹੁਤ ਸੰਘਣੀ ਧੁੰਦ ਪਈ ਹੋਈ ਹੈ। ਜਿਸਦੇ ਮੱਦੇਨਜ਼ਰ ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਹੈ । ਜਿਸ ਕਾਰਨ ਲੋਕਾਂ ਨੂੰ ਬਿਨ੍ਹਾਂ ਕਿਸੇ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਸਣੇ ਕਈ ਸੂਬਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ।
ਮੌਸਮ ਵਿਭਾਗ ਮੁਤਾਬਕ 30 ਦਸੰਬਰ ਤੋਂ ਧੁੰਦ ਘੱਟ ਜਾਵੇਗੀ ਪਰ ਠੰਢ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ । ਜਿਸ ਕਾਰਨ ਘੱਟੋ-ਘੱਟ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ । ਮੌਸਮ ਵਿਭਾਗ ਦੇ ਅਲਰਟ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਰੈੱਡ,ਯੈਲੋ ਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਰਗੇ ਜ਼ਿਲ੍ਹੇ ਰੈੱਡ ਅਲਰਟ ਜ਼ੋਨ ਵਿੱਚ ਹਨ, ਜਦੋਂ ਕਿ ਹੁਸ਼ਿਆਰਪੁਰ, ਪਠਾਨਕੋਟ ਵਰਗੇ ਜ਼ਿਲ੍ਹੇ ਯੈਲੋ ਅਲਰਟ ਦੀ ਸ਼੍ਰੇਣੀ ਵਿੱਚ ਰੱਖੇ ਗਏ ਹਨ । ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਅਤੇ ਗੁਰਦਾਸਪੁਰ ਨੂੰ ਓਰੇਂਜ ਅਲਰਟ ਜ਼ੋਨ ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਅਯੁੱਧਿਆ ਜੰਕਸ਼ਨ ਰੇਲਵੇ ਸਟੇਸ਼ਨ ਦਾ ਬਦਲਿਆ ਗਿਆ ਨਾਂ, ਰੇਲਵੇ ਨੇ ਪੂਰੀ ਕੀਤੀ CM ਯੋਗੀ ਦੀ ਇੱਛਾ
ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ 29 ਦਸੰਬਰ ਨੂੰ ਮੌਸਮ ਸਾਫ਼ ਰਹੇਗਾ ਜਦਕਿ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਸਦੇ ਨਾਲ ਹੀ ਮੌਸਮ ਵਿਭਾਗ ਵੱਲੋਂ 2 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਰੈੱਡ ਅਲਰਟ ਕਰਕੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”