ਨਵੇਂ ਸਾਲ ਦੇ 20 ਦਿਨ ਬੀਤ ਜਾਣ ਮਗਰੋਂ ਵੀ ਪੰਜਾਬ ਨੂੰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਤੋਂ ਰਾਹਤ ਨਹੀਂ ਮਿਲ ਰਹੀ ਹੈ । ਐਤਵਾਰ ਸਵੇਰੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਛਾਈ ਰਹੀ । ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਸੀ । ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਇੱਕ ਵਾਰ ਫਿਰ ਰੈੱਡ ਅਲਰਟ ਜਾਰੀ ਕੀਤਾ ਹੈ।
ਸੂਬੇ ਵਿੱਚ ਠੰਢੀਆਂ ਹਵਾਵਾਂ ਤੇ ਧੁੱਪ ਦੀ ਘਾਟ ਕਾਰਨ ਦਿਨ ਭਰ ਠੰਢ ਛਾਈ ਰਹੀ । ਦਸ ਸ਼ਹਿਰਾਂ ਵਿੱਚ ਦਿਨ ਦਾ ਤਾਪਮਾਨ 10 ਡਿਗਰੀ ਸੈਲਸੀਅਸ ਵਿਚਕਾਰ ਰਿਹਾ । ਪੰਜਾਬ ਵਿੱਚ SBS ਨਗਰ ਸਭ ਤੋਂ ਠੰਢਾ ਰਿਹਾ, ਜਿੱਥੇ ਦਿਨ ਦਾ ਤਾਪਮਾਨ 8.5 ਡਿਗਰੀ ਅਤੇ ਰਾਤ ਦਾ ਤਾਪਮਾਨ 3.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਦਿਨ ਦਾ ਤਾਪਮਾਨ ਆਮ ਨਾਲੋਂ 9 ਡਿਗਰੀ ਘੱਟ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ 1 ਡਿਗਰੀ ਸੈਲਸੀਅਸ ਘੱਟ ਸੀ।
ਇਹ ਵੀ ਪੜ੍ਹੋ: ਅਯੁੱਧਿਆ ‘ਚ ਰਾਮਲੱਲਾ ਦੀ ਪ੍ਰਤਿਮਾ ਦੀ ਹੋਈ ਸਥਾਪਨਾ, PM ਮੋਦੀ ਨੇ ਕੀਤੀ ਪ੍ਰਾਣ ਪ੍ਰਤਿਸ਼ਠਾ
ਇਸ ਤੋਂ ਇਲਾਵਾ ਚੰਡੀਗੜ੍ਹ, ਅੰਮ੍ਰਿਤਸਰ, ਮੋਹਾਲੀ ਅਤੇ ਰੂਪਨਗਰ ਵਿੱਚ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਪਟਿਆਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ ਅਤੇ ਮੋਗਾ ਵਿੱਚ ਦਿਨ ਦਾ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 7 ਤੋਂ 8 ਡਿਗਰੀ ਸੈਲਸੀਅਸ ਘੱਟ ਰਿਹਾ ਜਦੋਂਕਿ ਰਾਤ ਦਾ ਤਾਪਮਾਨ ਇੱਕ ਤੋਂ ਦੋ ਡਿਗਰੀ ਸੈਲਸੀਅਸ ਵੱਧ ਰਿਹਾ ।
ਦੱਸ ਦੇਈਏ ਕਿ ਰਾਤ ਦਾ ਤਾਪਮਾਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 6 ਤੋਂ 7 ਡਿਗਰੀ ਸੈਲਸੀਅਸ ਰਿਹਾ। ਲੁਧਿਆਣਾ ਵਿੱਚ ਦਿਨ ਦਾ ਤਾਪਮਾਨ 12.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 6 ਡਿਗਰੀ ਘੱਟ ਸੀ। ਮੌਸਮ ਵਿਭਾਗ ਅਨੁਸਾਰ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਕਈ ਜ਼ਿਲ੍ਹਿਆਂ ਵਿੱਚ ਦਿਨ ਭਰ ਸੀਤ ਲਹਿਰ ਦਾ ਜ਼ੋਰ ਰਹੇਗਾ। ਜਿਸਦੇ ਚੱਲਦਿਆਂ 8 ਜ਼ਿਲ੍ਹਿਆਂ ਵਿੱਚ ਜ਼ਿਆਦਾ ਠੰਢ ਵਾਲੀ ਸਥਿਤੀ ਬਣ ਸਕਦੀ ਹੈ। ਜਿਸ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”