ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਚਿਤਾਵਨੀ ਅਨੁਸਾਰ ਅੱਜ ਤੋਂ ਕਈ ਰਾਜਾਂ ਵਿੱਚ ਮੌਸਮ ਆਪਣਾ ਮਿਜਾਜ਼ ਬਦਲੇਗਾ। ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਅਤੇ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ ਅਤੇ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਸ਼ਾਮਲ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 18 ਤੋਂ 22 ਫਰਵਰੀ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ । ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ 18 ਤੋਂ 22 ਫਰਵਰੀ ਵਿਚਾਲੇ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ, ਹਨ੍ਹੇਰੀ ਤੇ ਗੜ੍ਹੇਮਾਰੀ ਹੋਵੇਗੀ । ਇਸ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸਦੇ ਨਾਲ ਹੀ ਰਾਜਸਥਾਨ ਵਿੱਚ 19 ਅਤੇ 20 ਫਰਵਰੀ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਧੁੰਦ ਕਾਰਨ ਵਾਪਰਿਆ ਸੜਕ ਹਾ.ਦਸਾ, ਆਪਸ ‘ਚ ਟਕਰਾਏ 8 ਵਾਹਨ, ਹਾ.ਦਸੇ ‘ਚ 3 ਲੋਕ ਜ਼ਖਮੀ
ਦੱਸ ਦੇਈਏ ਕਿ ਪੱਛਮੀ ਗੜਬੜੀ ਕਾਰਨ 18 ਤੋਂ 20 ਫਰਵਰੀ ਦੌਰਾਨ ਪੰਜਾਬ ਵਿੱਚ ਅਤੇ 19 ਅਤੇ 20 ਫਰਵਰੀ ਨੂੰ ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨੀ ਹਵਾਵਾਂ ਚੱਲ ਸਕਦੀਆਂ ਹਨ । ਇਸ ਦੇ ਨਾਲ ਹੀ 19 ਅਤੇ 20 ਫਰਵਰੀ ਤੱਕ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਗੜ੍ਹੇਮਾਰੀ ਹੋ ਸਕਦੀ ਹੈ ।