ਭਿਆਨਕ ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ । ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਧੂੜ ਭਰੀਆਂ ਹਵਾਵਾਂ ਚੱਲਣ ਤੇ ਬੱਦਲਵਾਈ ਰਹਿਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ । ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਧੂੜ ਭਰੀ ਹਨ੍ਹੇਰੀ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਸੀ। ਇਸਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਸੂਬੇ ਵਿੱਚ ਚੰਡੀਗੜ੍ਹ, ਪਟਿਆਲਾ, ਸੰਗਰੂਰ ਤੇ ਲੁਧਿਆਣਾ ਸਣੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ । ਪੰਜਾਬ ਵਿੱਚ ਸਵੇਰ ਤੋਂ ਹੀ ਧੂੜ ਭਰੀਆਂ ਹਵਾਵਾਂ ਚੱਲ ਰਹੀਆਂ ਹਨ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਤੂਫਾਨ ਆਉਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਸਰਗਰਮ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਇਸ ਬਦਲਾਅ ਦੇ ਤਹਿਤ ਕੱਲ੍ਹ ਵੀ ਮੌਸਮ ਅਜਿਹਾ ਹੀ ਰਹੇਗਾ ।
ਇਹ ਵੀ ਪੜ੍ਹੋ: ਵਿੱਤ ਮੰਤਰੀ ਹਰਪਾਲ ਚੀਮਾ ਦਾ ਐਲਾਨ-‘ਲੋਕ ‘ਖੁਦ’ ਬਣਾਉਣਗੇ ਪੰਜਾਬ ਦਾ ਬਜਟ, ਪੋਰਟਲ ਕੀਤਾ ਲਾਂਚ’
ਇਸ ਤੋਂ ਇਲਾਵਾ ਭਾਰਤੀ ਮੌਸਮ ਵਿਭਾਗ ਅਨੁਸਾਰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਸੋਮਵਾਰ ਤੋਂ ਪੱਛਮੀ ਗੜਬੜੀ ਸਰਗਰਮ ਹੈ । ਇਸ ਦਾ ਅਸਰ ਅਗਲੇ ਕੁਝ ਦਿਨਾਂ ਤੱਕ ਰਹੇਗਾ । ਜਿਸ ਕਾਰਨ ਧੂੜ ਭਰੀਆਂ ਹਵਾਵਾਂ ਚੱਲਣਗੀਆਂ । ਕੁਝ ਥਾਵਾਂ ‘ਤੇ ਤੇਜ਼ ਹਵਾਵਾਂ 50 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀਆਂ ਹਨ। ਪੱਛਮੀ ਗੜਬੜੀ ਦੇ ਕਾਰਨ ਹਿਮਾਚਲ ਪ੍ਰਦੇਸ਼, ਉੱਤਰਾਖੰਡ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: