ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਕਰਵਟ ਲਵੇਗਾ । ਮੌਸਮ ਵਿਭਾਗ ਵੱਲੋਂ ਅੱਜ ਤੋਂ 4 ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ 11 ਅਤੇ 13 ਮਾਰਚ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਵਿੱਚ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ. ਜਿਸ ਕਾਰਨ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੀਂਹ ਕਾਰਨ ਦਿਨ ਦਾ ਤਾਪਮਾਨ 3 ਤੋਂ 4 ਡਿਗਰੀ ਤੱਕ ਡਿੱਗ ਜਾਵੇਗਾ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਘੱਟ ਗਿਰਾਵਟ ਦਰਜ ਕੀਤੀ ਜਾਵੇਗੀ ।
ਉੱਥੇ ਹੀ ਦੂਜੇ ਪਾਸੇ ਸ਼ਨੀਵਾਰ ਨੂੰ ਫ਼ਿਰੋਜ਼ਪੁਰ 7 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਹਾਲਾਂਕਿ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.4 ਡਿਗਰੀ ਦੇ ਵਾਧੇ ਦੇ ਬਾਵਜੂਦ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ । ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.0 ਡਿਗਰੀ, ਲੁਧਿਆਣਾ ਵਿੱਚ 11.2 ਡਿਗਰੀ, ਪਟਿਆਲਾ ਵਿੱਚ 11.6 ਡਿਗਰੀ, ਬਠਿੰਡਾ ਵਿੱਚ 8.4 ਡਿਗਰੀ, ਪਠਾਨਕੋਟ ਵਿੱਚ 9.2 ਡਿਗਰੀ ਅਤੇ ਜਲੰਧਰ ਵੀਚ 8.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ
ਦੱਸ ਦੇਈਏ ਕਿ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 27 ਡਿਗਰੀ ਤੇ ਲੁਧਿਆਣਾ ਦਾ ਤਾਪਮਾਨ 25.6 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.8 ਡਿਗਰੀ ਘੱਟ ਸੀ । ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 26.2 ਡਿਗਰੀ, ਪਠਾਨਕੋਟ ਵਿੱਚ 26.6 ਡਿਗਰੀ ਅਤੇ ਜਲੰਧਰ ਵਿੱਚ 24.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ।
ਵੀਡੀਓ ਲਈ ਕਲਿੱਕ ਕਰੋ -: