ਦੇਸ਼ ਦੇ ਕਈ ਰਾਜਾਂ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਦੇਸ਼ ਦੇ ਕਾਈ ਰਾਜਾਂ ‘ਚ ਹੀਟ ਵੇਵ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਬਹੁਤ ਜ਼ਿਆਦਾ ਗਰਮੀ ਪੈਣ ਵਾਲੀ ਹੈ। ਜਿਸ ਕਾਰਨ ਤਾਪਮਾਨ 44 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ ।
ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਮੁੜ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਭਲਕੇ ਯਾਨੀ ਕਿ ਸ਼ਨੀਵਾਰ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਮੁੜ ਤੋਂ ਸਰਗਰਮ ਹੋ ਰਹੀ ਹੈ । ਜਿਸ ਕਾਰਨ ਮੀਂਹ ਪੈਣ ਦੀ ਵੀ ਸੰਭਾਵਨਾ ਹੈ । ਜੇਕਰ ਇੱਥੇ ਚੰਡੀਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਅਨੁਸਾਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 3 ਡਿਗਰੀ ਘੱਟ ਹੈ। ਘੱਟੋ-ਘੱਟ ਤਾਪਮਾਨ 17.4 ਡਿਗਰੀ ਸੈਲਸੀਅਸ ਹੈ, ਜੋ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਹੈ। ਇਸ ਕਾਰਨ ਰਾਤ ਸਮੇਂ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪੱਛਮੀ ਬੰਗਾਲ, ਉੱਤਰੀ ਉੜੀਸਾ ਅਤੇ ਪੂਰਬੀ ਝਾਰਖੰਡ ਨੂੰ ਪ੍ਰਭਾਵਿਤ ਕਰਨ ਵਾਲੇ ਸਿਖਰ ਵਾਲੇ ਤਾਪਮਾਨ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਇਨ੍ਹਾਂ ਖੇਤਰਾਂ ਵਿੱਚ 3 ਮਈ ਤੱਕ ਸਖ਼ਤ ਗਰਮੀ ਦੇ ਹਾਲਾਤ ਦੇਖਣ ਨੂੰ ਮਿਲਣਗੇ, ਜਿਸ ਦੀ ਤੀਬਰਤਾ ਅਗਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਘੱਟ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਤੇਲੰਗਾਨਾ, ਅੰਦਰੂਨੀ ਕਰਨਾਟਕ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਅਲੱਗ-ਥਲੱਗ ਖੇਤਰਾਂ ਵਿੱਚ ਗਰਮੀ ਦੀ ਚਿਤਾਵਨੀ ਦਿੱਤੀ ਹੈ ।
ਵੀਡੀਓ ਲਈ ਕਲਿੱਕ ਕਰੋ -: