ਪੱਛਮੀ ਗੜਬੜੀ ਨਾਲ ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਬੀਤੇ 3 ਦਿਨਾਂ ਵਿੱਚ ਤਕਰੀਬਨ 4 ਡਿਗਰੀ ਤੱਕ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਘੱਟੋ-ਘੱਟ ਤਾਪਮਾਨ 2.3 ਡਿਗਰੀ ਆਮ ਨਾਲੋਂ ਨੀਚੇ ਜਾ ਚੁੱਕਿਆ ਹੈ। ਜਦਕਿ ਬੀਤੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3.8 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪਰ ਅੱਜ ਤੋਂ ਫਿਰ ਤਾਪਮਾਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਜਾਵੇਗਾ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪੰਜਾਬ ਦਾ ਘੱਟੋ-ਘੱਟ ਤਾਪਮਾਨ ਫਾਜ਼ਿਲਕਾ ਵਿੱਚ ਰਿਕਾਰਡ ਕੀਤਾ ਗਿਆ, ਜੋ 20.5 ਡਿਗਰੀ ਰਿਹਾ। ਜਦਕਿ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 26.1 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਪੰਜਾਬ ਦੇ ਲੁਧਿਆਣਾ ਵਿੱਚ 2.8 MM, ਗੁਰਦਾਸਪੁਰ ਵਿੱਚ 3.6 MM, ਫਾਜ਼ਿਲਕਾ ਵਿੱਚ 2.5 MM, ਪਠਾਨਕੋਟ ਵਿੱਚ 0.4 MM, ਫਰੀਦਕੋਟ ਵਿੱਚ 0.8MM ਦੇ ਇਲਾਵਾ ਅੰਮ੍ਰਿਤਸਰ ਵਿੱਚ ਬਾਰਿਸ਼ ਟ੍ਰੇਸ ਕੀਤੀ ਗਈ। ਉੱਥੇ ਹੀ ਪੰਜਾਬ ਦੇ 8 ਜ਼ਿਲ੍ਹਿਆਂ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ ਤੇ ਸੰਗਰੂਰ ਦੇ ਲਈ ਯੈਲੋ ਅਲਰਟ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬੀ ਵਪਾਰੀ ਨੇ ਕੰਗਨਾ ਰਣੌਤ ਦੇ ਥੱ/ਪੜ ਜੜਨ ਵਾਲੀ CISF ਮੁਲਾਜ਼ਮ ਲਈ ਕੀਤਾ ਵੱਡਾ ਐਲਾਨ
ਜੇਕਰ ਇੱਥੇ ਪੱਛਮੀ ਗੜਬੜੀ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਇਸਦਾ ਅਸਰ ਭਲਕੇ ਯਾਨੀ ਕਿ ਸ਼ਨੀਵਾਰ ਤੱਕ ਰਹਿਣ ਵਾਲਾ ਹੈ। ਪਰ ਅੱਜ ਤੋਂ ਹੀ ਪੰਜਾਬ ਵਿੱਚ ਤਾਪਮਾਨ ਵਿੱਚ ਹਲਕਾ ਵਾਧਾ ਦੇਖਣ ਨੂੰ ਮਿਲੇਗਾ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ ਹੋਈ ਹੈ। ਉੱਥੇ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬੀਤੇ ਕੱਲ੍ਹ ਦੇ ਮੁਕਾਬਲੇ ਅੱਜ ਤਕਰੀਬਨ 1 ਤੋਂ 2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲੇਗਾ। ਕੁਝ ਹੀ ਦਿਨਾਂ ਵਿੱਚ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਇੱਕ ਵਾਰ ਫਿਰ 44 ਡਿਗਰੀ ਦੇ ਕਰੀਬ ਪਹੁੰਚੇਗਾ।
ਵੀਡੀਓ ਲਈ ਕਲਿੱਕ ਕਰੋ -: