ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਦੇ ਬਾਅਦ ਹੋਈ ਬਾਰਿਸ਼ ਦੇ ਕਾਰਨ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦਾ ਤਾਪਮਾਨ 1.8 ਡਿਗਰੀ ਘੱਟ ਦਰਜ ਕੀਤਾ ਗਿਆ। ਜਿਸਦੇ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।ਉੱਥੇ ਹੀ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਸੂਬਿਆਂ ‘ਚ ਬਾਰਿਸ਼ ਦਾ ਅਲਰਟ ਹੈ, ਪਰ ਸਥਿਤੀ ਆਮ ਵਾਂਗ ਰਹੇਗੀ।
ਇਹ ਵੀ ਪੜ੍ਹੋ: ਬ੍ਰਿਟੇਨ ਚੋਣਾਂ ‘ਚ ਰਿਸ਼ੀ ਸੁਨਕ ਨੇ ਕਬੂਲ ਕੀਤੀ ਹਾਰ, ਕਿਹਾ- “ਮੈਂ ਇਸ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ”
ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ 5 ਤੋਂ 11 ਜੁਲਾਈ ਤੱਕ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ-ਗੁਰਦਾਸਪੁਰ ਦੇ ਨਾਲ ਲੱਗਦੇ ਇਲਾਕਿਆਂ ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਖਰੜ, ਅਬੋਹਰ ਅਤੇ ਮਾਨਸਾ ਇਲਾਕਿਆਂ ਵਿੱਚ ਰੋਜ਼ਾਨਾ 10 ਤੋਂ 15 MM. ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਮੌਸਮ ਵਿਭਾਗ ਨੇ 5-6 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਉਸ ਤੋਂ ਬਾਅਦ ਸਥਿਤੀ ਆਮ ਵਾਂਗ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਸੂਬਾ ਘੱਟ ਬਾਰਿਸ਼ ਦੀ ਸਥਿਤੀ ਤੋਂ ਉਭਰਿਆ ਹੈ । ਵੀਰਵਾਰ ਨੂੰ ਸੂਬੇ ਵਿੱਚ ਔਸਤਨ 14.8 MM. ਬਾਰਿਸ਼ ਦਰਜ ਕੀਤੀ ਗਈ ਹੈ । ਪਿਛਲੇ 4 ਦਿਨਾਂ ਦੀ ਗੱਲ ਕਰੀਏ ਤਾਂ ਸੂਬੇ ਵਿੱਚ 22.8 MM. ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ ਲਗਭਗ 45 ਫੀਸਦੀ ਜ਼ਿਆਦਾ ਹੈ। ਇਸ ਦੇ ਨਾਲ ਹੀ ਅੱਜ ਵੀ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਵੀਰਵਾਰ ਨੂੰ ਅੰਮ੍ਰਿਤਸਰ ਵਿੱਚ 5.4, ਲੁਧਿਆਣਾ ਵਿੱਚ 47.6, ਪਟਿਆਲਾ ਵਿੱਚ 1.2, ਫਰੀਦਕੋਟ 3.2, ਗੁਰਦਾਸਪੁਰ 31.4, ਐੱਸਬੀਐੱਸ ਨਗਰ 33.1, ਬਰਨਾਲਾ 35.5, ਮੋਹਾਲੀ ਵਿੱਚ 24, ਪਠਾਨਕੋਟ ਵਿੱਚ 7 ਤੇ ਰੋਪੜ ਵਿੱਚ 18 MM. ਬਾਰਿਸ਼ ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: