ਪੰਜਾਬ ਵਿੱਚ ਅੱਜ ਤੋਂ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਦੱਸ ਦਈਏ ਕਿ ਦੇਰ ਰਾਤ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆ ਵਿੱਚ ਮੀਂਹ ਵੀ ਪੈ ਰਿਹਾ ਹੈ । ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਦੇ ਸੁਸਤ ਰਹਿਣ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਫਿਰ ਗਰਮ ਅਤੇ ਨਮੀ ਵਾਲਾ ਰਿਹਾ । ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵੀਰਵਾਰ ਨੂੰ ਤਾਪਮਾਨ 1.2 ਡਿਗਰੀ ਵੱਧ ਦਰਜ ਕੀਤਾ ਗਿਆ ਸੀ ।
ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਦੇਰ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਵੱਡੀ ਖਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਕੀਤਾ ਗ੍ਰਿਫਤਾਰ
ਉੱਥੇ ਹੀ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ, ਹਨੇਰੀ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਇਨ੍ਹਾਂ ਇਲਾਕਿਆਂ ‘ਚ 30 ਤੋਂ 40 ਕਿਮੀ. ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਅਨੁਸਾਰ ਜੁਲਾਈ ਮਹੀਨੇ ਵਿੱਚ ਹੁਣ ਤੱਕ ਮਾਨਸੂਨ ਆਮ ਵਾਂਗ ਹੈ। ਇਹ ਆਮ ਨਾਲੋਂ ਸਿਰਫ਼ 5 ਡਿਗਰੀ ਘੱਟ ਹੈ। ਜੇਕਰ 1 ਤੋਂ 11 ਜੁਲਾਈ ਦੀ ਗੱਲ ਕਰੀਏ ਤਾਂ ਆਮ ਤੌਰ ‘ਤੇ 49.6 MM. ਬਾਰਿਸ਼ ਹੋਈ ਹੈ, ਜਦੋਂ ਕਿ ਹੁਣ ਤੱਕ ਸਿਰਫ 47.3 MM. ਬਾਰਿਸ਼ ਹੀ ਹੋਈ ਹੈ। ਪੰਜਾਬ ਦੇ 10 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਹੁਸ਼ਿਆਰਪੁਰ ਵਿੱਚ 53%, ਕਪੂਰਥਲਾ ਵਿੱਚ 42%, ਰੂਪਨਗਰ ਵਿੱਚ 43%, ਐਸਏਐਸ ਨਗਰ ਵਿੱਚ 22%, ਫਤਿਹਗੜ੍ਹ ਸਾਹਿਬ ਵਿੱਚ 51%, ਪਟਿਆਲਾ ਵਿੱਚ 43%, ਬਠਿੰਡਾ ਵਿੱਚ 33%, ਫਿਰੋਜ਼ਪੁਰ ਵਿੱਚ 70%, ਮੋਗਾ ਅਤੇ ਐਸਬੀਐਸ ਨਗਰ ਵਿੱਚ 63% ਘੱਟ ਬਾਰਿਸ਼ ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: