ਵੈਸਟਰਨ ਡਿਸਟਰਬੈਂਸ ਕਾਰਨ ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ‘ਚ ਸਵੇਰ ਤੋਂ ਰਾਤ ਤੱਕ ਰੁਕ-ਰੁਕ ਕੇ ਹੋਈ ਬਾਰਿਸ਼ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਬਦਲ ਗਿਆ। ਮੰਗਲਵਾਰ ਸਵੇਰੇ ਵੀ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ।
ਜਾਣਕਾਰੀ ਅਨੁਸਾਰ ਰੋਪੜ, ਪਠਾਨਕੋਟ, ਲੁਧਿਆਣਾ, ਗੁਰਦਾਸਪੁਰ, ਚੰਡੀਗੜ੍ਹ, ਹੁਸ਼ਿਆਰਪੁਰ, ਤਰਨਤਾਰਨ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਤੜਕੇ 3 ਵਜੇ ਤੋਂ 5 ਵਜੇ ਤੱਕ ਹਲਕੀ ਬਾਰਿਸ਼ ਹੋਈ। ਇਸ ਤੋਂ ਬਾਅਦ ਠੰਡ ਕਾਫੀ ਵੱਧ ਗਈ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਿਹਾ ਜੋ ਸੋਮਵਾਰ ਤੋਂ 2 ਡਿਗਰੀ ਘੱਟ ਸੀ। ਦੂਜੇ ਪਾਸੇ ਅੰਮ੍ਰਿਤਸਰ ਵਿੱਚ 11.4 ਡਿਗਰੀ, ਗੁਰਦਾਸਪੁਰ ਵਿੱਚ 11.6 ਡਿਗਰੀ, ਜਲੰਧਰ ਵਿੱਚ 11.5 ਡਿਗਰੀ, ਲੁਧਿਆਣਾ ਵਿੱਚ 13.8 ਡਿਗਰੀ, ਪਟਿਆਲਾ ਵਿੱਚ 14 ਡਿਗਰੀ ਅਤੇ ਬਠਿੰਡਾ ਵਿੱਚ 12.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ‘ਤੇ ਵਿਸ਼ਵਾਸ ਕੀਤਾ ਜਾਵੇ ਤਾਂ ਕੱਲ੍ਹ ਤੋਂ ਮੌਸਮ ਸਾਫ਼ ਹੋ ਜਾਵੇਗਾ।ਇਸ ਤੋਂ ਬਾਅਦ 19 ਨਵੰਬਰ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੂਜੇ ਪਾਸੇ ਮੀਂਹ ਕਾਰਨ ਅੰਮ੍ਰਿਤਸਰ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ ਚਾਰ ਡਿਗਰੀ ਦਾ ਫ਼ਰਕ ਰਿਹਾ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਮੀਂਹ ਨਾਲ ਪ੍ਰਦੂਸ਼ਣ ਤੋਂ ਕੁਝ ਰਾਹਤ ਮਿਲੇਗੀ। ਕਣਕ ਦੀ ਬਿਜਾਈ ਚੱਲ ਰਹੀ ਹੈ। ਮੀਂਹ ਕਾਰਨ ਖੇਤ ਵਿੱਚ ਨਮੀ ਵਧਣ ਨਾਲ ਕਣਕ ਦੇ ਬੀਜਾਂ ਨੂੰ ਉਗਣ ਵਿੱਚ ਮਦਦ ਮਿਲੇਗੀ। ਹੁਣ ਅਗਲੇ ਤਿੰਨ ਚਾਰ ਦਿਨਾਂ ਤੱਕ ਮੌਸਮ ਸਾਫ਼ ਰਹੇਗਾ। ਮੀਂਹ ਤੋਂ ਬਾਅਦ ਹੁਣ ਠੰਢ ਵਧੇਗੀ। ਵਿਭਾਗ ਦਾ ਕਹਿਣਾ ਹੈ ਕਿ ਮੀਂਹ ਨੇ ਲੋਕਾਂ ਨੂੰ ਕਾਫੀ ਰਾਹਤ ਦਿੱਤੀ ਹੈ।