ਪੰਜਾਬ ‘ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਬਠਿੰਡਾ ਮੰਗਲਵਾਰ ਨੂੰ 43.4 ਡਿਗਰੀ ਸੈਲਸੀਅਸ ਦੇ ਵੱਧ ਤੋਂ ਵੱਧ ਤਾਪਮਾਨ ਦੇ ਨਾਲ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ। ਦੂਜੇ ਪਾਸੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 41.2 ਡਿਗਰੀ, 41.5 ਡਿਗਰੀ, 42.6 ਡਿਗਰੀ ਅਤੇ 41.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸੋਮਵਾਰ ਨੂੰ ਪੰਜਾਬ-ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀ ਸਾਂਝੀ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 40.7 ਡਿਗਰੀ ਸੈਲਸੀਅਸ ਰਿਹਾ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਾਰਨ ਬੁੱਧਵਾਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਰਾਜ ਦੇ ਦੱਖਣੀ ਹਿੱਸਿਆਂ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੌਸਮ ਦੇ ਬੁਲੇਟਿਨ ‘ਚ ਕਿਹਾ ਹੈ ਕਿ ਇਹ ਰਾਹਤ ਕੁਝ ਦਿਨਾਂ ਲਈ ਰਹੇਗੀ, ਕਿਉਂਕਿ ਤਿੰਨ ਦਿਨਾਂ ਬਾਅਦ ਤਾਪਮਾਨ ਫਿਰ ਵਧ ਜਾਵੇਗਾ। ਇਸ ਦੇ ਨਾਲ ਹੀ ਖੁਸ਼ਕ ਮੌਸਮ ਅਤੇ ਤੇਜ਼ ਧੁੱਪ ਕਾਰਨ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਸਮੇਂ ਪੰਜਾਬ ਵਿੱਚ ਲੋਕ ਕੜਾਕੇ ਦੀ ਗਰਮੀ ਦਾ ਕਹਿਰ ਝੱਲ ਰਹੇ ਹਨ ਅਤੇ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”