ਪੰਜਾਬ ਵਿਚ ਚੁਭਣ ਵਾਲੀ ਗਰਮੀ ਤੋਂ ਲੋਕਾਂ ਨੂੰ ਹਲਕੀ ਰਾਹਤ ਮਿਲੀ ਹੈ। ਪੰਜਾਬ ਦੇ ਤਾਪਮਾਨ ਵਿਚ ਔਸਤਣ 1.4 ਡਿਗਰੀ ਦੀ ਗਿਰਾਵਟ ਹੋਈ ਹੈ। ਵੀਰਵਾਰ ਇਕ ਵਾਰ ਫਿਰ ਸਭ ਤੋਂ ਵੱਧ ਗਰਮ ਰਿਹਾ ਪਰ ਉਥੇ ਹੀ ਬੀਤੇ 24 ਘੰਟਿਆਂ ਵਿਚ ਤਾਪਮਾਨ ਵਿਚ 1.2 ਡਿਗਰੀ ਦੀ ਕਮੀ ਹੋਈ ਹੈ। ਇਸ ਦਰਮਿਆਨ ਮੌਸਮ ਵਿਭਾਗ ਨੇ ਪੰਜਾਬ ਵਿਚ ਹੀਟ ਵੇਵ ਦਾ ਰੈੱਡ ਦੀ ਜਗ੍ਹਾ ਆਰੇਂਜ ਅਲਰਟ ਜਾਰੀ ਕੀਤਾ ਹੈ।
ਬੀਤੇ ਦਿਨੀਂ ਪੰਜਾਬ ਵਿਚ ਪੱਛਮੀ ਗੜਬੜੀ ਸਰਗਰਮ ਸੀ। ਇਸ ਗੜਬੜੀ ਕਾਰਨ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ ਵਿਚ ਹਲਕੀ ਗਿਰਾਵਟ ਹੋਈ। ਅੱਜ ਵੀ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਉਸ ਤੋਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਹੈ।
ਪਰ ਇਹ ਰਾਹਤ ਜ਼ਿਆਦਾ ਸਮੇਂ ਲਈ ਨਹੀਂ ਹੈ। 25 ਮਈ ਤੋਂ ਭਾਰਤ ਵਿਚ ਨੌਤਪਾ ਦੀ ਸ਼ੁਰੂਆਤ ਹੋ ਰਹੀ ਹੈ। ਇਸ ਦੇ ਬਾਅਦ ਐਤਵਾਰ ਨੂੰ ਇਕ ਵਾਰ ਫਿਰ ਤਾਪਮਾਨ ਵਧਣ ਲੱਗੇਗਾ ਪਰ ਅਨੁਮਾਨ ਹੈ ਕਿ ਇਸ ਮਹੀਨੇ ਸਭ ਤੋਂ ਵੱਧ ਗਰਮੀ ਦਾ ਰਿਕਾਰਡ ਟੁੱਟਣ ਤੋਂ ਬਚ ਜਾਵੇਗਾ।
ਇਹ ਵੀ ਪੜ੍ਹੋ : 1 ਜੂਨ ਤੋਂ ਬੰਦ ਹੋ ਜਾਵੇਗਾ ਗੈਸ ਕੁਨੈਕਸ਼ਨ, ਨਹੀਂ ਮਿਲੇਗੀ ਸਬਸਿਡੀ, ਫਟਾਫਟ ਕਰਵਾ ਲਓ ਆਹ ਕੰਮ
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਜਲੰਧਰ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਤਾਪਮਾਨ 45ਡਿਗਰੀ ਦੇ ਕਰੀਬ ਜਾਂ ਉਸ ਤੋਂ ਘੱਟ ਰਹਿਣ ਦਾ ਅਨੁਮਾਨ ਹੈ। ਹੋਰ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐੱਸਏਐੱਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਤੇ ਪਟਿਆਲਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।