ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਹੋਰ ਤਾਜ਼ਾ ਮਾਮਲਾ ਕੈਲਗਰੀ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ, ਜੋ ਮਹਿਲ ਕਲਾਂ ਨਾਲ ਸਬੰਧਿਤ ਸੀ।

ਦੱਸਿਆ ਜਾ ਰਿਹਾ ਹੈ ਕਿ ਜਗਦੀਪ ਦੀ ਮੌਤ ਭਾਰਤੀ ਸਮੇਂ ਅਨੁਸਾਰ 20 ਦਸੰਬਰ ਨੂੰ ਸਵੇਰ ਦੇ ਸਮੇਂ ਹੋਈ। ਜਗਦੀਪ ਕੈਲਗਰੀ ਵਿੱਚ ਆਪਣੇ ਛੋਟੇ ਭਰਾ, ਪਤਨੀ ਤੇ ਪੁੱਤਰ ਨਾਲ ਰਹਿ ਰਿਹਾ ਸੀ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਨੇ 25 ਦਸੰਬਰ ਨੂੰ ਕੈਨੇਡਾ ਤੋਂ ਮਹਿਲ ਕਲਾਂ ਪਰਤਣਾ ਸੀ ਪਰ ਪਹਿਲਾਂ ਹੀ ਇਹ ਭਾਣਾ ਵਰਤ ਗਿਆ। ਉਨ੍ਹਾਂ ਦੱਸਿਆ ਕਿ ਜਗਦੀਪ ਦਾ ਸਸਕਾਰ ਕੈਲਗਰੀ ਵਿਖੇ ਹੀ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
