ਅਮਰੀਕਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਸ਼ਿਕਾਗੋ ਵਿੱਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਨ ਦੇ ਅਮਰੀਕਾ ਵਿੱਚ ਕਈ ਸਟੋਰ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਾਰੋਬਾਰੀ ਨਵੀਨ ਸਿੰਘ ਦੇਰ ਰਾਤ ਸਟੋਰ ਬੰਦ ਕਰਕੇ ਘਰ ਜਾਣ ਲੱਗਾ ਸੀ । ਇਸ ਦੌਰਾਨ ਉਸ ਨੂੰ ਅਮਰੀਕੀ ਮੂਲ ਦੇ ਵਿਅਕਤੀ ਨੇ ਗੋਲੀਆਂ ਮਾਰ ਦਿੱਤੀਆਂ।

Punjabi businessman Naveen Singh
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਵੀਨ ਸਿੰਘ ਆਪਣੇ ਪਰਿਵਾਰ ਨਾਲ ਪਿਛਲੇ 35 ਸਾਲ ਤੋਂ ਅਮਰੀਕਾ ਦੇ ਸ਼ਿਕਾਗੋ ਵਿੱਚ ਰਹਿ ਰਿਹਾ ਸੀ ਤੇ ਉਸ ਦੇ ਉਥੇ ਆਪਣੇ ਸਟੋਰ ਸਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਅਮਰੀਕਾ ਦੇ 10:30 ਵਜੇ ਦੇ ਕਰੀਬ ਉਹ ਘਰ ਜਾਣ ਲਈ ਸਟੋਰ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ।
ਇਸ ਦੌਰਾਨ ਅਮਰੀਕੀ ਮੂਲ ਦਾ ਇੱਕ ਕਾਲਾ ਵਿਅਕਤੀ ਸਾਮਾਨ ਲੈਣ ਆਇਆ। ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸਬਾਜ਼ੀ ਹੋ ਗਈ। ਜਿਸ ਤੋਂ ਬਾਅਦ ਉਸ ਨੇ ਨਵੀਨ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਮਰੀਕੀ ਪੁਲਿਸ ਨੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਤੇ ਸਟੋਰ ਨੂੰ ਸੀਲ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
