ਜ਼ਿਲਾ ਤਰਨਤਾਰਨ ਦੇ ਪਿੰਡ ਬਨਵਾਲੀਪੁਰ ਨਿਵਾਸੀ ਕਿਸਾਨ ਦੇ ਇਕਲੌਤੇ ਪੁੱਤ ਦੀ ਇੰਗਲੈਂਡ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਹ ਨੌਜਵਾਨ ਅਜੇ ਦੋ ਸਾਲ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਇੰਗਲੈਂਡ ਗਿਆ ਸੀ।
ਇਸ ਬਾਰੇ ਮ੍ਰਿਤਕ ਸੁਖਮਨਪ੍ਰੀਤ ਸਿੰਘ ਮਾਤਾ ਨੇ ਅਤੇ ਉਸ ਦੇ ਤਾਇਆ ਜ਼ਿਲਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਖਹਿਰਾ, ਬਲਜਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਦਵਿੰਦਰ ਸਿੰਘ ਸਾਬਕਾ ਸਰਪੰਚ ਨੇ ਕਰੀਬ ਦੋ ਸਾਲ ਪਹਿਲਾਂ ਆਪਣੇ ਇਕਲੌਤੇ 22 ਸਾਲਾਂ ਪੁੱਤ ਸੁਖਮਨਪ੍ਰੀਤ ਸਿੰਘ ਨੂੰ ਇੰਗਲੈਂਡ ਭੇਜਿਆ ਸੀ। ਅਜੇ ਚਾਰ ਦਿਨ ਪਹਿਲਾਂ ਹੀ ਸੁਖਮਨਪ੍ਰੀਤ ਨੇ ਫੋਨ ਕਰਕੇ ਆਪਣੇ ਮਾਤਾ-ਪਿਤਾ ਨੂੰ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਮੌਲ ਵਿਚ ਕੰਮ ਕਰਨ ਲੱਗ ਪਿਆ ਹੈ ਅਤੇ ਜਲਦੀ ਹੀ ਉਹ ਮਿਹਨਤ ਕਰਕੇ ਆਪਣੇ ਸਿਰ ਚੜ੍ਹੇ ਕਰਜ਼ੇ, ਜੋਕਿ ਉਸ ਨੂੰ ਇੰਗਲੈਂਡ ਭੇਜਣ ਲਈ ਚੁੱਕਿਆ ਸੀ, ਨੂੰ ਚੁਕਾ ਦੇਵੇਗਾ।

ਪਰ ਬੀਤੀ ਸ਼ਾਮ ਜਦ ਸੁਖਮਨਪ੍ਰੀਤ ਸਿੰਘ ਆਪਣੇ ਸਾਥੀ ਨਾਲ ਡਿਊਟੀ ‘ਤੇ ਜਾ ਰਿਹਾ ਸੀ ਤਾਂ ਉਨ੍ਹਾਂ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿਚ ਸੁਖਮਨਪ੍ਰੀਤ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਇਹ ਖ਼ਬਰ ਜਦੋਂ ਪਰਿਵਾਰ ਨੂੰ ਪਤਾ ਲੱਗੀ ਤਾਂ ਸਾਰਾ ਪਰਿਵਾਰ ਸਦਮੇ ਵਿਚ ਚਲਾ ਗਿਆ ਹੈ ਅਤੇ ਸਾਰੇ ਪਿੰਡ ਤੇ ਇਲਾਕੇ ਵਿਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸੁਧੀਰ ਸੂਰੀ ਕਤਲ ਮਾਮਲੇ ‘ਚ ਸੰਦੀਪ ਸਿੰਘ ਖਾਲਸਾ ਦੇ ਹੱਕ ‘ਚ ਆਏ ਵਿਰਸਾ ਸਿੰਘ ਵਲਟੋਹਾ, ਚੁੱਕੇ ਵੱਡੇ ਸਵਾਲ
ਦੂਜੇ ਪਾਸੇ ਸੁਖਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰਿਵਾਰ ਨੇ ਕਿਹਾ ਕਿ ਸੁਖਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦੇ ਆਖਰੀ ਦਰਸ਼ਨ ਕਰ ਉਸ ਦੀਆਂ ਆਖਰੀ ਰਸਮਾਂ ਪੂਰੀਆਂ ਕਰ ਸਕਣ।
ਵੀਡੀਓ ਲਈ ਕਲਿੱਕ ਕਰੋ -:

























