ਆਪ੍ਰੇਸ਼ਨ ਪ੍ਰਹਾਰ ਤਹਿਤ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਧਾਰਮਿਕ ਤ ਸੱਭਿਆਚਾਰਕ ਗੀਤ ਗਾਉਣ ਵਾਲੀ ਪੰਜਾਬੀ ਗਾਇਕਾ ਪਰਮਜੀਤ ਕੌਰ ਪੰਮੀ ਤੇ ਉਸਦੇ ਭਰਾ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਦੋਹਾਂ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੱਸ ਦੇਈਏ ਕਿ ਗਾਇਕਾ ਸਾਲ 2023 ‘ਚ ਵੀ 304 ਦੇ ਮੁਕੱਦਮੇ ‘ਚ ਗ੍ਰਿਫ਼ਤਾਰ ਹੋਈ ਸੀ। ਜਾਣਕਾਰੀ ਮੁਤਾਬਕ ਦੋਵੇਂ ਲੰਮੇ ਸਮੇਂ ਤੋਂ ਇੱਕ ਨਸ਼ਾ ਤਸਕਰੀ ਨੈੱਟਵਰਕ ਵਿੱਚ ਸ਼ਾਮਲ ਸਨ ਅਤੇ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ।
ਖੰਨਾ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈਕਰਦੇ ਹੋਏ ਪਰਮਜੀਤ ਕੌਰ ਪੰਮੀ ਵਾਸੀ ਰਹੀਮਾਬਾਦ ਖੁਰਦ ਅਤੇ ਉਸਦੇ ਭਰਾ ਸਰਵਣ ਸਿੰਘ ਮਿਰਜ਼ਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੂੰ ਉਨ੍ਹਾਂ ਖਿਲਾਫ ਲੰਮੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਮਗਰੋਂ ਖੰਨਾ ਪੁਲਿਸ ਨੇ ਕਾਰਵਾਈ ਕਰਦਿਆਂ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਰਮਜੀਤ ਕੌਰ ਪੰਮੀ ਵਿਰੁੱਧ 2023 ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਸ ਸਮੇਂ ਉਸ ਵਿਰੁੱਧ ਗੈਰ-ਇਰਾਦਤਨ ਕਤਲ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ। ਇਹ ਦੱਸਿਆ ਗਿਆ ਸੀ ਕਿ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ।
ਉਹ ਕੁਝ ਮਹੀਨਿਆਂ ਬਾਅਦ ਜ਼ਮਾਨਤ ‘ਤੇ ਰਿਹਾਅ ਹੋ ਕੇ ਬਾਹਰ ਆਈ ਸੀ ਪਰ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਉਸ ਨੇ ਨਸ਼ਾ ਤਸਕਰੀ ਨੈੱਟਵਰਕ ਨੂੰ ਮੁੜ ਐਕਟਿਵ ਕਰ ਦਿੱਤਾ। ਪਰਮਜੀਤ ਕੌਰ ਪੰਮੀ ਅਤੇ ਉਸ ਦਾ ਭਰਾ ਆਪਣੇ ਘਰ ਵਿਚ ਇੱਕ ਡੇਰਾ ਵੀ ਚਲਾਉਂਦੇ ਸੀ, ਜਿੱਥੇ ਲੋਕ ਇਕੱਠੇ ਹੁੰਦੇ ਸਨ। ਉੱਥੇ ਨਸ਼ੀਲੇ ਪਦਾਰਥਾਂ ਦਾ ਸੇਵਨ ਕੀਤਾ ਜਾਂਦਾ ਸੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਧੰਦਾ ਵੀ ਚਲਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ : ਆਰਥਿਕ ਤੰਗੀ ‘ਚ ਫਸੇ ਰਾਜਪਾਲ ਯਾਦਵ, ਸੋਨੂੰ ਸੂਦ ਤੇ ਤੇਜਪ੍ਰਤਾਪ ਯਾਦਵ ਨੇ ਵਧਾਇਆ ਮਦਦ ਦਾ ਹੱਥ
ਜਾਣਕਾਰੀ ਦਿੰਦੇ ਹੋਏ ਐਸਐਸਪੀ ਡਾ. ਦਰਪਨ ਆਹਲੂਵਾਲੀਆ ਨੇ ਕਿਹਾ ਕਿ ਪੁਲਿਸ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਵੀਡੀਓ ਲਈ ਕਲਿੱਕ ਕਰੋ -:
























