ਪੰਜਾਬੀ ਯੂਨੀਵਰਸਿਟੀ ਨੇ ਮਈ 2024 ਸੈਸ਼ਨ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਪ੍ਰੀਖਿਆ ਬ੍ਰਾਂਚ ਦੇ ਕੰਟਰੋਲਰ ਨੇ ਦੱਸਿਆ ਕਿ 4 ਮਈ 2024 ਤੋਂ ਥਿਊਰੀ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ ਤੇ 22 ਅਪ੍ਰੈਲ ਤੋਂ ਪ੍ਰੈਕਟੀਕਲ ਪ੍ਰੀਖਿਆਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦਾ ਸ਼ਡਿਊਲ ਬਣਾਉਣ ਸਮੇਂ ਲੋਕ ਸਭਾ ਚੋਣਾਂ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਐਡਮਿਟ ਕਾਰਡ ਸੰਬੰਧਤ ਕਾਲਜਾਂ ਤੋਂ ਹੀ ਪ੍ਰਾਪਤ ਕਰ ਸਕਦੇ ਹਨ। ਜਲਦ ਹੀ ਕਾਲਜਾਂ ਨੂੰ ਈ-ਮੇਲ ਰਾਹੀਂ ਇਹ ਐਡਮਿਟ ਕਾਰਡ ਭੇਜ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 10 ਲੱਖ ਦੀ ਨਕਦੀ, ਸੋਨਾ-ਚਾਂਦੀ ਸਣੇ ਨ.ਸ਼ਾ ਤਸ/ਕਰ ਗ੍ਰਿਫਤਾਰ
ਜਿਹੜੇ ਵਿਦਿਆਰਥੀ ਪ੍ਰਾਈਵੇਟ ਜਾਂ ਡਿਸਟੈਂਸ ਮੋਡ ਰਾਹੀਂ ਸਿੱਖਿਆ ਹਾਸਲ ਕਰ ਰਹੇ ਹਨ ਉਹ ਆਪਣਾ ਐਡਮਿਟ ਕਾਰਡ ਪ੍ਰੀਖਿਆ ਸ਼ਾਖਾ ਦੀ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ ਤੇ ਜਲਦ ਹੀ ਉਨ੍ਹਾਂ ਨੂੰ ਪ੍ਰੀਖਿਆ ਸਬੰਧੀ ਪੂਰੀ ਡੇਟਸ਼ੀਟ ਵੀ ਵੈੱਬਸਾਈਟ ‘ਤੇ ਉਪਲਬਧ ਹੋ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: