ਨਵਾਂਸ਼ਹਿਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਕੰਮ ਤੋਂ ਘਰ ਵਾਪਸ ਆਉਂਦੇ ਸਮੇਂ ਨੌਜਵਾਨ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਦੋਸਤਾਂ ਨੇ ਪਰਿਵਾਰ ਵਾਲਿਆਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਨਵਾਂਸ਼ਹਿਰ ਦੇ ਰੋਹਿਤ ਸ਼ਰਮਾ ਵਜੋਂ ਹੋਈ ਹੈ।
ਮ੍ਰਿਤਕ ਰੋਹਿਤ ਦੇ ਪਿਤਾ ਰਾਮ ਮੂਰਤੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਪੁੱਤਰ 2015 ਵਿੱਚ ਆਸਟ੍ਰੇਲੀਆ ਗਿਆ ਸੀ, ਜਿਥੋਂ 2016 ਵਿੱਚ ਉਹ ਯੂ.ਕੇ. ਚਲਾ ਗਿਆ । ਯੂ.ਕੇ. ਰਹਿਣ ਤੋਂ ਬਾਅਦ ਉਹ 2022 ਵਿੱਚ ਕੈਨੇਡਾ ਗਿਆ ਸੀ। ਜਿਸ ਤੋਂ ਬਾਅਦ ਹੁਣ ਚਾਰ ਮਹੀਨੇ ਪਹਿਲਾਂ ਹੀ ਆਪਣੇ ਦੋਸਤ ਕੋਲ ਅਮਰੀਕਾ ਗਿਆ ਸੀ । ਜਿੱਥੇ ਉਸ ਨਾਲ ਇਹ ਭਾਣਾ ਵਾਪਰ ਗਿਆ।
ਇਹ ਵੀ ਪੜ੍ਹੋ: ਕੈਨੇਡਾ ਤੋਂ ਪਰਿਵਾਰ ਨੂੰ ਮਿਲਣ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਭਾਖੜਾ ਨਹਿਰ ‘ਚੋਂ ਮਿਲੀ ਦੇਹ
ਅਮਰੀਕਾ ਰਹਿੰਦੇ ਦੋਸਤ ਸੁਰਿੰਦਰ ਕੁਮਾਰ ਨੇ ਫੋਨ ਕਰਕੇ ਦੱਸਿਆ ਕਿ ਰੋਹਿਤ ਜਦੋਂ ਕੰਮ ਤੋਂ ਘਰ ਆ ਰਿਹਾ ਸੀ ਤਾਂ ਇਸ ਕਿਸੇ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਖ਼ਬਰ ਸੁਣਦੇ ਹੀ ਉਨ੍ਹਾਂ ਦੇ ਪੈਰਾਂ ਹੇਠੋ ਜ਼ਮੀਨ ਖਿਸਕ ਗਈ। ਦੱਸਿਆ ਜਾ ਰਿਹਾ ਹੈ ਕਿ ਰੋਹਿਤ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਰੋਹਿਤ ਦੀ ਮੌਤ ਦੀ ਦੁਖਦ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: