ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ ਹੈ। ਮ੍ਰਿ.ਤਕ ਦੀ ਪਛਾਣ ਹੁਸ਼ਿਆਰਪੁਰ ਦੇ ਟਾਂਡਾ ਦੇ ਅਧੀਨ ਪੈਂਦੇ ਪਿੰਡ ਜਹੂਰਾ ਦੇ ਵਾਸੀ ਵਰਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਕਰੀਬ 11 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ ਤੇ ਅਮਰੀਕਾ ਦੇ ਇੰਡੀਆਨਾ ਵਿਖੇ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਵਰਿੰਦਰ ਕੰਮ ਤੋਂ ਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਹਾਈਵੇ ‘ਤੇ ਪਿਛੋਂ ਆਈ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱ.ਕਰ ਮਾ.ਰ ਦਿੱਤੀ। ਜਿਸ ਕਾਰਨ ਮੌਕੇ ‘ਤੇ ਹੀ ਵਰਿੰਦਰ ਸਿੰਘ ਦੀ ਮੌ.ਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿ.ਤਕ ਦੀ ਮਾਤਾ ਨੇ ਦੱਸਿਆ ਕਿ ਵਰਿੰਦਰ 20 ਸਾਲ ਦਾ ਸੀ ਤੇ ਉਸ ਦੇ ਪਿਤਾ ਦੀ ਕਰੀਬ ਛੇ ਸਾਲ ਪਹਿਲਾਂ ਮੌ.ਤ ਹੋ ਗਈ ਸੀ । ਵਰਿੰਦਰ ਸਿੰਘ ਦੀ ਮੌ.ਤ ਦੀ ਖਬਰ ਮਿਲਣ ਮਗਰੋਂ ਪਿੰਡ ਜਹੂਰਾ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ ।