ਪੰਜਾਬੀ ਨੌਜਵਾਨਾਂ ਵਿੱਚ ਵਿਦੇਸ਼ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ ਤੇ ਇਟਲੀ ਵਰਗੇ ਸ਼ਹਿਰਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਜਾ ਕੇ ਸੈਟਲ ਹੋ ਕੇ ਇਕ ਤਾਂ ਆਪਣਾ ਭਵਿੱਖ ਸੁਨਹਿਰੀ ਬਣਾਉਣਗੇ ਤੇ ਨਾਲ ਹੀ ਪਰਿਵਾਰ ਦੀ ਆਰਥਿਕ ਮਦਦ ਵੀ ਕਰਨਗੇ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ ਤੇ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸਦੀ ਉਨ੍ਹਾਂ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ।

Punjabi youth death Italy
ਅਜਿਹੀ ਹੀ ਮੰਦਭਾਗੀ ਖਬਰ ਮਹਿਲਕਲਾਂ ਅਧੀਨ ਪੈਂਦੇ ਪਿੰਡ ਮਹਿਲ ਖੁਰਦ ਤੋਂ ਸਾਹਮਣੇ ਆਈ ਹੈ, ਜਿੱਥੋਂ ਦੇ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ। ਮ੍ਰਿ.ਤਕ ਨੌਜਵਾਨ ਦੀ ਪਛਾਣ ਸਵਰਨ ਸਿੰਘ ਚੋਪੜਾ ਜੋਨ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ 7 ਸਾਲ ਪਹਿਲਾਂ ਹੀ ਇਟਲੀ ਗਿਆ ਸੀ। ਹੁਣ ਉਸ ਨੇ ਕੁਝ ਦਿਨਾਂ ਬਾਅਦ ਵਿਆਹ ਕਰਵਾਉਣ ਲਈ ਪਿੰਡ ਆਉਣਾ ਸੀ, ਪਰ ਰੱਬ ਨੂੰ ਕੁਝ ਹੀ ਮਨਜ਼ੂਰ ਸੀ।
ਦੱਸ ਦੇਈਏ ਕਿ ਨੌਜਵਾਨ ਸਵਰਨ ਦੀ ਮੌ.ਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਸਰਕਾਰ ਨੂੰ ਸਵਰਨ ਸਿੰਘ ਦੀ ਦੇਹ ਪੰਜਾਬ ਲਿਆਉਣ ਲਈ ਮਦਦ ਕਰਨ ਦੀ ਅਪੀਲ ਕੀਤੀ ਹੈ ।
ਵੀਡੀਓ ਲਈ ਕਲਿੱਕ ਕਰੋ -: